ਪੰਜਾਬੀ ਯੂਨੀਵਰਸਿਟੀ ਵਿਖੇ ਵੱਡੀ ਮਾਤਰਾ ਵਿਚ 'ਮਹਾਨ ਕੋਸ਼' ਦੀਆਂ ਕਾਪੀਆਂ ਨੂੰ ਟੋਆ ਪੁੱਟ ਕੇ ਦੱਬਣ ਦੀ ਕੋਸ਼ਿਸ਼
ਪਟਿਆਲਾ, 28 ਅਗਸਤ (ਕੁਲਵੀਰ ਸਿੰਘ ਧਾਲੀਵਾਲ)-ਅੱਜ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀਆਂ ਭਾਈ ਕਾਨ ਸਿੰਘ ਨਾਭਾ ਰਚਿਤ 'ਮਹਾਨ ਕੋਸ਼' ਨੂੰ ਨਸ਼ਟ ਕੀਤੇ ਜਾਣ ਦੀਆਂ ਤਸਵੀਰਾਂ ਅਤੇ ਵੀਡੀਓ ਵਾਇਰਲ ਹੋਈਆਂ। ਇਨ੍ਹਾਂ ਤਸਵੀਰਾਂ ਅਤੇ ਵੀਡੀਓ ਵਿਚ ਭਾਈ ਕਾਨ ਸਿੰਘ ਨਾਭਾ ਰਚਿਤ 'ਮਹਾਨ ਕੋਸ਼' ਜਿਸ ਨੂੰ ਪਿਛਲੇ ਸਮੇਂ ਵਿਚ ਪੰਜਾਬੀ ਯੂਨੀਵਰਸਿਟੀ ਵਲੋਂ ਹੀ ਛਾਪਿਆ ਗਿਆ ਸੀ, ਨੂੰ ਯੂਨੀਵਰਸਿਟੀ ਦੇ ਬਾਗਬਾਨੀ ਵਿਭਾਗ ਵਿਖੇ ਇਕ ਵੱਡਾ ਟੋਆ ਪੁੱਟ ਕੇ ਉਸ ਵਿਚ ਸੁੱਟਿਆ ਜਾ ਰਿਹਾ ਸੀ, ਜਿਸ ਉੱਤੇ ਵਿਦਿਆਰਥੀ ਜਥੇਬੰਦੀਆਂ ਵਲੋਂ ਇਤਰਾਜ਼ ਜਤਾਇਆ ਗਿਆ ਅਤੇ ਵਿਰੋਧ ਵਿਚ ਪੰਜਾਬੀ ਯੂਨੀਵਰਸਿਟੀ ਦੇ ਮੁੱਖ ਗੇਟ ਉਤੇ ਰੋਸ ਪ੍ਰਦਰਸ਼ਨ ਕੀਤਾ ਗਿਆ।