JALANDHAR WEATHER

ਸ੍ਰੀ ਕਰਤਾਰਪੁਰ ਸਾਹਿਬ ਵਿਖੇ ਆਏ ਹੜ੍ਹਾਂ ਤੋਂ ਬਾਅਦ ਪਾਕਿ ਦੇ ਪ੍ਰਧਾਨ ਮੰਤਰੀ ਤੇ ਮੁੱਖ ਮੰਤਰੀ ਵਲੋਂ ਅਧਿਕਾਰੀਆਂ ਨਾਲ ਲਾਹੌਰ ਵਿਖੇ ਬੈਠਕ

ਅਟਾਰੀ, ਅੰਮ੍ਰਿਤਸਰ, 28 ਅਗਸਤ (ਰਾਜਿੰਦਰ ਸਿੰਘ ਰੂਬੀ)-ਬੀਤੇ ਦੋ ਦਿਨ ਪਹਿਲਾਂ ਭਾਰਤ ਵਲੋਂ ਰਾਵੀ ਦਰਿਆ ਵਿਖੇ ਛੱਡੇ ਗਏ ਪਾਣੀ ਕਾਰਨ ਪਾਕਿਸਤਾਨ ਵਿਚਲੇ ਇਲਾਕੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਨਾਰੋਵਾਲ ਪਾਕਿਸਤਾਨ ਦੇ ਆਲੇ-ਦੁਆਲੇ ਪਿੰਡਾਂ ਵਿਚ ਆਏ ਭਿਆਨਕ ਹੜ੍ਹਾਂ ਕਾਰਨ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਭਾਰੀ ਨੁਕਸਾਨ ਪੁੱਜ ਰਿਹਾ ਹੈ, ਉਥੇ ਹੀ ਇਲਾਕੇ ਭਰ ਦੇ ਪਾਕਿਸਤਾਨੀ ਪਿੰਡ ਵੀ ਇਸ ਹੜ੍ਹਾਂ ਤੇ ਪਾਣੀ ਦੀ ਮਾਰ ਹੇਠ ਆਏ ਹੋਣ ਕਰਕੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਮੀਆਂ ਸ਼ਹਿਬਾਜ਼ ਸ਼ਰੀਫ ਅਤੇ ਲੈਂਦੇ ਪੰਜਾਬ ਪਾਕਿਸਤਾਨ ਦੇ ਮੁੱਖ ਮੰਤਰੀ ਮਰੀਅਮ ਸ਼ਰੀਫ, ਇਕਲੌਤੇ ਸਿੱਖ ਮੰਤਰੀ ਸ. ਰਮੇਸ਼ ਸਿੰਘ ਅਰੋੜਾ ਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਲੋਂ ਸਾਂਝੇ ਤੌਰ ਉਤੇ ਸਮੂਹ ਉੱਚ ਅਧਿਕਾਰੀਆਂ ਦੀ ਮੀਟਿੰਗ ਲਾਹੌਰ ਵਿਖੇ ਕੀਤੀ ਗਈ ਤੇ ਗੁਰਦੁਆਰਾ ਸਾਹਿਬ ਨੂੰ ਪੂਰਾ ਸੁਰੱਖਿਅਤ ਰੱਖਣ ਲਈ ਵੱਖ-ਵੱਖ ਵਿਭਾਗਾਂ ਤੇ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ