ਵਿਧਾਇਕ ਗੱਜਣਮਾਜਰਾ ਵਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਰਾਹਤ ਸਮੱਗਰੀ ਦਾ ਭਰਿਆ ਟਰੱਕ ਰਵਾਨਾ

ਮਲੇਰਕੋਟਲਾ, 28 ਅਗਸਤ (ਮੁਹੰਮਦ ਹਨੀਫ ਥਿੰਦ)-ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਵਿਧਾਇਕ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਵਲੋਂ ਅੱਜ ਹੜ੍ਹ ਪੀੜਤਾਂ ਦੀ ਮਦਦ ਲਈ ਰਾਹਤ ਸਮੱਗਰੀ ਨਾਲ ਭਰਿਆ ਹੋਇਆ ਇਕ ਟਰੱਕ (ਤਾਰਾ ਫੀਡ) ਭੇਜਿਆ ਗਿਆ। ਵਿਧਾਇਕ ਗੱਜਣਮਾਜਰਾ ਨੇ ਅੱਜ ਵੱਖ-ਵੱਖ ਪਿੰਡਾਂ ਦਾ ਦੌਰਾ ਕਰਨ ਉਪਰੰਤ ਪਿੰਡ ਵਾਸੀਆਂ ਨੂੰ ਹੜ੍ਹ ਪੀੜਤਾਂ ਦੀ ਮਦਦ ਲਈ ਵੱਧ ਤੋਂ ਵੱਧ ਅੱਗੇ ਆਉਣ ਦਾ ਸੱਦਾ ਦਿੱਤਾ।