ਬੀ.ਐਸ.ਐਫ਼ ਤੇ ਪੰਜਾਬ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਤਹਿਤ 620 ਗ੍ਰਾਮ ਹੈਰੋਇਨ ਦੀ ਖੇਪ ਸਮੇਤ ਡਰੋਨ ਕੀਤਾ ਬਰਾਮਦ

ਗੁਰੂ ਹਰ ਸਹਾਏ , 28 ਅਗਸਤ (ਕਪਿਲ ਕੰਧਾਰੀ) - ਸਤਲੁਜ ਦਰਿਆ ਵਿਚ ਆਏ ਹੜ੍ਹਾਂ ਦੇ ਬਾਵਜੂਦ ਕੌਮਾਂਤਰੀ ਸਰਹੱਦ 'ਤੇ ਤਾਇਨਾਤ ਬੀ.ਐਸ.ਐਫ਼ ਵਲੋਂ ਚੌਕਸੀ ਵਰਤੀ ਜਾ ਰਹੀ ਹੈ। ਜਿਸ ਦੇ ਚਲਦਿਆਂ ਅੱਜ ਬੀ.ਐਸ.ਐਫ਼ ਦੀ 160 ਬਟਾਲੀਅਨ ਦੇ ਅਧਿਕਾਰੀਆਂ ਵਲੋਂ 620 ਗ੍ਰਾਮ ਹੈਰੋਇਨ ਦੀ ਵੱਡੀ ਖੇਪ ਸਮੇਤ ਛੋਟੇ ਡਰੋਨ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ।
ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਬਲਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਗੁਰੂ ਹਰ ਸਹਾਏ ਦੇ ਨਾਲ ਲੱਗਦੇ ਪਿੰਡ ਚੱਕ ਸਰਕਾਰ ਬਹਾਦਰ ਕੇ ਬਣੀ ਸਰਹੱਦੀ ਚੌਕੀ ਦੇ ਕੋਲ ਬੀ.ਐਸ.ਐਫ਼ ਦੇ ਜਵਾਨਾਂ ਨੂੰ ਕੋਈ ਹਲਚਲ ਹੁੰਦੀ ਸੁਣਾਈ ਦਿੱਤੀ , ਜਿਸ ਤੋਂ ਬਾਅਦ ਬੀ.ਐਸ.ਐਫ਼ ਦੇ ਜਵਾਨਾਂ ਨੇ ਪੰਜਾਬ ਪੁਲਿਸ ਦੇ ਸਹਿਯੋਗ ਨਾਲ ਤਲਾਸ਼ੀ ਮੁਹਿੰਮ ਚਲਾਇਆ ਗਿਆ। ਗੁਰੂ ਹਰ ਸਹਾਏ ਦੇ ਨਾਲ ਲੱਗਦੇ ਪਿੰਡ ਚੱਕ ਸਰਕਾਰ ਵਿਖੇ ਇਕ ਕਿਸਾਨ ਦੇ ਖੇਤਾਂ ਵਿਚੋਂ ਇਕ ਛੋਟਾ ਡਰੋਨ ਬਰਾਮਦ ਕੀਤਾ ਗਿਆ ,ਜਿਸ ਨਾਲ ਹੈਰੋਇਨ ਦੀ ਖੇਪ ਬਰਾਮਦ ਹੋਈ ਹੈ। ਇਸ ਦਾ ਕੁੱਲ ਵਜ਼ਨ 620 ਗ੍ਰਾਮ ਬਰਾਮਦ ਹੈ।