JALANDHAR WEATHER

ਪਿੰਡ ਵਜੀਦਕੇ ਖੁਰਦ 'ਚ ਆਰਜ਼ੀ ਰਾਹਤ ਕੈਂਪ ਸਥਾਪਤ, ਐਸ. ਡੀ. ਐਮ. ਵਲੋਂ ਜਾਇਜ਼ਾ

ਮਹਿਲ ਕਲਾਂ, 29 ਅਗਸਤ (ਅਵਤਾਰ ਸਿੰਘ ਅਣਖੀ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਿਛਲੇ ਦਿਨੀਂ ਭਾਰੀ ਮੀਂਹ ਦੇ ਮੱਦੇਨਜ਼ਰ ਪਿੰਡ ਵਜੀਦਕੇ ਖੁਰਦ ਵਿਚ ਕੱਚੇ ਘਰਾਂ ਦੀ ਸਥਿਤੀ ਨੂੰ ਦੇਖਦੇ ਹੋਏ ਆਰਜ਼ੀ ਤੌਰ 'ਤੇ ਧਰਮਸ਼ਾਲਾ ਵਿਚ ਰਾਹਤ ਕੈਂਪ ਬਣਾਇਆ ਗਿਆ ਹੈ। ਐੱਸ. ਡੀ. ਐਮ. ਮਹਿਲ ਕਲਾਂ ਜੁਗਰਾਜ ਸਿੰਘ ਕਾਹਲੋਂ ਵਲੋਂ ਰਾਹਤ ਕੈਂਪ ਦਾ ਦੌਰਾ ਕੀਤਾ ਗਿਆ ਜਿਥੇ 6 ਪਰਿਵਾਰਾਂ ਦੇ ਕਰੀਬ 25 ਮੈਂਬਰ ਰਹਿ ਰਹੇ ਹਨ। ਐੱਸ. ਡੀ. ਐਮ. ਦੀ ਅਗਵਾਈ ਵਿਚ ਇਨ੍ਹਾਂ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਅਤੇ ਹੋਰ ਲੋੜੀਂਦਾ ਸਾਮਾਨ ਮੁਹੱਈਆ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਹਰ ਲੋੜਵੰਦ ਪਰਿਵਾਰ ਦੀ ਹਰ ਸੰਭਵ ਮਦਦ ਲਈ ਵਚਨਬੱਧ ਹੈ। ਕਿਸੇ ਵੀ ਜ਼ਰੂਰਤ 'ਤੇ ਤਹਿਸੀਲ ਮਹਿਲ ਕਲਾਂ ਦੇ ਵਾਸੀ 82641-93466 ਕੰਟਰੋਲ ਰੂਮ ਨੰਬਰ 'ਤੇ ਸੰਪਰਕ ਕਰ ਸਕਦੇ ਹਨ।
    

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ