JALANDHAR WEATHER

ਰਾਵੀ ਦਰਿਆ ਦਾ ਪਾਣੀ ਬਾਰਡਰ ਬੈਲਟ ਦੇ ਪਿੰਡਾਂ ਲਈ ਵੱਡੀ ਆਫਤ ਬਣ ਕੇ ਆਇਆ - ਲੋਪੋਕੇ

ਚੋਗਾਵਾਂ/ਅੰਮ੍ਰਿਤਸਰ, 29 ਅਗਸਤ (ਗੁਰਵਿੰਦਰ ਸਿੰਘ ਕਲਸੀ)-ਹਲਕਾ ਰਾਜਾਸਾਂਸੀ ਅਧੀਨ ਆਉਂਦੇ ਦਰਜਨਾਂ ਪਿੰਡਾਂ ਵਿਚ ਰਾਵੀ ਦਰਿਆ ਦਾ ਪਾਣੀ ਲੋਕਾਂ ਲਈ ਵੱਡੀ ਆਫਤ ਲੈ ਕੇ ਆਇਆ ਹੈ, ਜਿਸ ਕਰਕੇ ਅਜਿਹੇ ਸਮੇਂ ਵਿਚ ਸਾਰਿਆਂ ਨੂੰ ਇਕਜੁੱਟ ਹੋ ਕੇ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ। ਪ੍ਰਸ਼ਾਸਨ ਨੂੰ ਤੇਜ਼ੀ ਨਾਲ ਲੋਕਾਂ ਤੱਕ ਰਾਹਤ ਸਮੱਗਰੀ ਪਹੁੰਚਾਉਣੀ ਚਾਹੀਦੀ ਹੈ ਤਾਂ ਜੋ ਭਾਰੀ ਮੁਸ਼ਕਿਲਾਂ 'ਚ ਫਸੇ ਲੋਕਾਂ ਨੂੰ ਰਾਹਤ ਮਿਲ ਸਕੇ। ਉਕਤ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਵਿਧਾਇਕ ਜਥੇਦਾਰ ਵੀਰ ਸਿੰਘ ਲੋਪੋਕੇ ਦੀ ਅਗਵਾਈ ਹੇਠ ਯੂਥ ਆਗੂ ਰਾਣਾ ਰਣਬੀਰ ਸਿੰਘ ਲੋਪੋਕੇ, ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਭਿੱਟੇਵੱਡ, ਡਾ. ਸ਼ਰਨਜੀਤ ਸਿੰਘ ਲੋਪੋਕੇ, ਸਾਬਕਾ ਚੇਅਰਮੈਨ ਗੁਰਮੀਤ ਸਿੰਘ ਭੱਪਾ ਨੇ ਸਰਹੱਦੀ ਪਿੰਡ ਭਿੰਡੀ ਔਲਖ, ਸੈਦਪੁਰ, ਭਿੰਡੀ ਨੈਣ, ਰਾਣੀਆ, ਲੋਧੀਗੁੱਜਰ ਆਦਿ ਹੜ੍ਹ ਪ੍ਰਭਾਵਿਤ ਇਲਾਕੇ ਦਾ ਦੌਰਾ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਅਜਿਹੀ ਆਫਤ ਸਮੇਂ ਪ੍ਰਭਾਵਿਤ ਇਲਾਕੇ ਦੇ ਲੋਕ ਬਹੁਤ ਪਰੇਸ਼ਾਨ ਹਨ। ਉਨ੍ਹਾਂ ਨੂੰ ਮਦਦ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਹੜ੍ਹਾਂ ਦੇ ਪਾਣੀ ਨੇ 1988 ਵਾਲੇ ਹਾਲਾਤ ਬਣਾ ਦਿੱਤੇ ਹਨ। ਕਿਸਾਨਾਂ ਦੀ ਕਰੀਬ 10 ਤੋਂ 20 ਹਜ਼ਾਰ ਏਕੜ ਫਸਲ ਨੁਕਸਾਨੀ ਗਈ। ਸਰਕਾਰ ਨੂੰ ਫੌਰੀ ਤੌਰ ਉਤੇ ਲੋਕਾਂ ਦੀ ਬਾਂਹ ਫੜਨੀ ਚਾਹੀਦੀ ਹੈ।

ਉਨ੍ਹਾਂ ਧੁੱਸੀ ਬੰਨ੍ਹ ਨੂੰ ਬੰਨ੍ਹਣ ਲਈ ਸੇਵਾ ਨਿਭਾਅ ਰਹੇ ਬਾਬਾ ਮੁਖਤਿਆਰ ਸਿੰਘ ਕਾਰ ਸੇਵਾ ਗੁਰੂ ਕਾ ਬਾਗ ਵਾਲੇ ਅਤੇ ਸਮੂਹ ਸੰਗਤਾਂ ਨਾਲ ਮਿਲ ਕੇ ਯੋਗਦਾਨ ਪਾਇਆ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਮੇਸ਼ਾ ਸੰਗਤਾਂ ਦੀ ਸੇਵਾ ਵਿਚ ਹਾਜ਼ਰ ਹੁੰਦੀ ਆਈ ਹੈ ਅਤੇ ਇਸੇ ਤਰ੍ਹਾਂ ਹੁੰਦੀ ਰਹੇਗੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ