ਮੰਤਰੀ ਕੁਲਦੀਪ ਸਿੰਘ ਧਾਲੀਵਾਲ ਪਿੰਡ ਬਲੜਵਾਲ ਵਿਖੇ ਪਏ ਪਾੜ ਨੂੰ ਪੂਰਨ ਲਈ ਰਾਤ ਭਰ ਰਹੇ ਡਟੇ

ਅਜਨਾਲਾ, 30 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਨਾਲ ਲੱਗਦੇ ਸਰਹੱਦੀ ਹਲਕਾ ਅਜਨਾਲਾ ਅੰਦਰ ਆਏ ਹੜ੍ਹਾਂ ਦੀ ਮਾਰ ਝੱਲ ਰਹੇ ਲੋਕਾਂ ਲਈ ਸੇਵਾ ਕਾਰਜ ਨਿਭਾਉਣ ਵਾਲੇ ਪੰਜਾਬ ਦੇ ਸਾਬਕਾ ਮੰਤਰੀ ਤੇ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਸਰਹੱਦੀ ਪਿੰਡ ਬਲੜ੍ਹਵਾਲ ਵਿਖੇ ਨਹਿਰ ਵਿਚ ਪਏ ਪਾੜ ਨੂੰ ਪੂਰਨ ਲਈ ਆਪਣੇ ਹਲਕੇ ਦੇ ਲੋਕਾਂ ਨਾਲ ਰਾਤ ਭਰ ਨਹਿਰ ਉਤੇ ਡਟੇ ਰਹੇ I ਵਿਧਾਇਕ ਸ. ਧਾਲੀਵਾਲ ਸਾਰੀ ਰਾਤ ਨਹਿਰ ਨੂੰ ਠੀਕ ਕਰਨ ਲਈ ਲੋਕਾਂ ਦੀ ਮਦਦ ਕਰਦੇ ਰਹੇ। ਭਾਵੇਂ ਕਿ ਰਾਤ 2 ਵਜੇ ਤੋਂ ਬਾਅਦ ਲੋਕਾਂ ਵਲੋਂ ਲਏ ਫੈਸਲੇ ਅਨੁਸਾਰ ਨਹਿਰ ਦੇ ਪਾੜ ਨੂੰ ਪੂਰਨ ਦਾ ਕੰਮ ਰੋਕ ਦਿੱਤਾ ਗਿਆ ਸੀ ਪਰ ਦਿਨ ਚੜ੍ਹਦਿਆਂ ਹੀ ਇਹ ਕਾਰਜ ਮੁੜ ਸ਼ੁਰੂ ਕੀਤੇ ਜਾ ਰਹੇ ਹਨ।