JALANDHAR WEATHER

ਅਜਨਾਲਾ ਸ਼ਹਿਰ ਸਮੇਤ ਨਾਲ ਲੱਗਦੇ ਕਈ ਪਿੰਡ ਹੜ੍ਹਾਂ ਦੀ ਲਪੇਟ 'ਚ ਆਏ, ਰਾਹਤ ਕਾਰਜ ਸ਼ੁਰੂ

ਅਜਨਾਲਾ, ਗੱਗੋਮਾਹਲ, ਰਮਦਾਸ 30 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ/ਬਲਵਿੰਦਰ ਸਿੰਘ ਸੰਧੂ/ਜਸਵੰਤ ਸਿੰਘ ਵਾਹਲਾ)-ਰਾਵੀ ਦਰਿਆ ਵਿਚ ਆਏ ਹੜ੍ਹਾਂ ਦਾ ਕਹਿਰ ਨਾ ਰੁਕਣ ਦਾ ਨਾਂਅ ਹੀ ਨਹੀਂ ਲੈ ਰਿਹਾ, ਸਰਹੱਦੀ ਕਸਬਾ ਰਮਦਾਸ ਦੇ ਦਰਜਨਾਂ ਪਿੰਡਾਂ ਤੋਂ ਬਾਅਦ ਹੁਣ ਹੜ੍ਹ ਦੀ ਮਾਰ ਅਜਨਾਲਾ ਸ਼ਹਿਰ ਸਮੇਤ ਨਾਲ ਲੱਗਦੇ ਪਿੰਡਾਂ ਨੂੰ ਵੀ ਪੈ ਰਹੀ ਹੈ I ਕੱਲ੍ਹ ਸਵੇਰੇ ਤੜਕਸਾਰ ਤੋਂ ਅਜਨਾਲਾ ਖੇਤਰ 'ਚ ਦਾਖਲ ਹੋਇਆ ਪਾਣੀ ਅੱਜ ਸਵੇਰ ਤੱਕ ਕਈ ਪਿੰਡਾਂ ਨੂੰ ਆਪਣੀ ਲਪੇਟ ਵਿਚ ਲੈ ਚੁੱਕਾ ਹੈ I ਕਿਸਾਨਾਂ ਦੀਆਂ ਫਸਲਾਂ ਪੂਰੀ ਤਰ੍ਹਾਂ ਪਾਣੀ ਵਿਚ ਡੁੱਬ ਚੁੱਕੀਆਂ ਹਨ ਤੇ ਜ਼ਿਆਦਾਤਰ ਪਿੰਡਾਂ ਵਿਚ ਤਿੰਨ ਫੁੱਟ ਤੋਂ ਵਧੇਰੇ ਪਾਣੀ ਪਹੁੰਚ ਗਿਆ ਹੈI ਅੱਜ ਦਿਨ ਚੜ੍ਹਦਿਆਂ ਹੀ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ਼੍ਰੀਮਤੀ ਸਾਕਸ਼ੀ ਸਾਹਨੀ ਅਤੇ ਹਲਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦੇ ਫਰਜੰਦ ਖੁਸ਼ਪਾਲ ਸਿੰਘ ਧਾਲੀਵਾਲ ਵਲੋਂ ਅਜਨਾਲਾ ਸ਼ਹਿਰ ਵਿਚ ਵੀ ਬਚਾਅ ਕਾਰਜ ਆਰੰਭ ਦਿੱਤੇ ਗਏ ਹਨI 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ