ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਸਬੰਧੀ ਸਮਾਗਮ ਕਰਵਾਇਆ
.jpg)
.jpg)
ਜੈਂਤੀਪੁਰ, 30 ਅਗਸਤ (ਭੁਪਿੰਦਰ ਸਿੰਘ ਗਿੱਲ)-ਸ੍ਰੀ ਗੁਰੂ ਨਾਨਕ ਦੇਵ ਜੀ ਤੇ ਜਗਤ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਸਬੰਧੀ ਅੱਡਾ ਜੈਂਤੀਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਕੀਰਤਨੀਏ ਭਾਈ ਜਬਰਤੋੜ ਸਿੰਘ ਜੀ ਦੇ ਜਥੇ ਵਲੋਂ ਸੰਗਤਾਂ ਨੂੰ ਕੀਰਤਨ ਰਾਹੀਂ ਗੁਰਬਾਣੀ ਨਾਲ ਜੋੜਿਆ ਅਤੇ ਜੰਝ ਰੂਪੀ ਸੰਘ ਦਾ ਸਨਮਾਨ ਕੀਤਾ ਗਿਆ। ਸਰਪੰਚ ਗੁਰਮੀਤ ਸਿੰਘ ਬੱਲ ਤੇ ਬਿਕਰਮਜੀਤ ਸਿੰਘ ਖਾਲਸਾ ਨੇ ਸਾਂਝੇ ਤੌਰ ਉਤੇ ਦੱਸਿਆ ਕਿ ਇਹ ਸਮਾਗਮ ਅੱਡਾ ਜੈਂਤੀਪੁਰ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ ਹੈ।