ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ ਬਟਾਲਾ ’ਚ ਸਜਾਇਆ ਨਗਰ ਕੀਰਤਨ

ਬਟਾਲਾ, (ਗੁਰਦਾਸਪੁਰ), 30 ਅਗਸਤ (ਸਤਿੰਦਰ ਸਿੰਘ, ਅਵਤਾਰ ਸਿੰਘ ਰੰਧਾਵਾ)- ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦਾ ਵਿਆਹ ਪੂਰਬ ਬਟਾਲਾ ਵਿਖੇ ਪੂਰੇ ਜਾਹੋ ਜਲਾਲ ਨਾਲ ਮਨਾਇਆ ਜਾ ਰਿਹਾ ਹੈ। ਅੱਜ ਇਸ ਸੰਬੰਧੀ ਗੁਰਦੁਆਰਾ ਸ੍ਰੀ ਡੇਰਾ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਦੀ ਆਰੰਭਤਾ ਕੀਤੀ ਗਈ। ਇਸ ਨਗਰ ਕੀਰਤਨ ਵਿਚ ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋ ਰਹੀਆਂ ਹਨ। ਵੱਖ-ਵੱਖ ਧਾਰਮਿਕ ਸਮਾਜਿਕ ਅਤੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਵਲੋਂ ਪੰਜ ਪਿਆਰੇ ਸਾਹਿਬਾਨ ਅਤੇ ਪਾਲਕੀ ਸਾਹਿਬ ਦਾ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ। ਵੱਖ-ਵੱਖ ਥਾਵਾਂ ’ਤੇ ਸੰਗਤਾਂ ਵਲੋਂ ਨਗਰ ਕੀਰਤਨ ਦਾ ਸਵਾਗਤ ਕੀਤਾ ਜਾ ਰਿਹਾ ਹੈ ਅਤੇ ਥਾਂ ਥਾਂ ਤੇ ਸੰਗਤਾਂ ਵਲੋਂ ਨਗਰ ਕੀਰਤਨ ਵਿਚ ਸ਼ਾਮਿਲ ਸੰਗਤਾਂ ਲਈ ਵੱਖ-ਵੱਖ ਪਦਾਰਥਾਂ ਦੇ ਲੰਗਰ ਲਗਾਏ ਗਏ ਹਨ।