JALANDHAR WEATHER

ਐਸ.ਜੀ.ਪੀ.ਸੀ. ਪ੍ਰਧਾਨ ਹਰਜਿੰਦਰ ਸਿੰਘ ਧਾਮੀ ਡੇਰਾ ਬਾਬਾ ਨਾਨਕ ਪੁੱਜੇ

ਡੇਰਾ ਬਾਬਾ ਨਾਨਕ, (ਗੁਰਦਾਸਪੁਰ), 30 ਅਗਸਤ (ਹੀਰਾ ਸਿੰਘ ਮਾਂਗਟ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੱਜ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਵਿਖੇ ਪੁੱਜੇ ਜਿਥੇ ਉਨ੍ਹਾਂ ਵਲੋਂ ਡੇਰਾ ਬਾਬਾ ਨਾਨਕ ਇਲਾਕੇ ਦੇ ਵੱਖ ਵੱਖ ਪਿੰਡਾਂ ਦੇ ਹਰ ਪੀੜਤ ਲੋਕਾਂ ਲਈ ਰਾਹਤ ਸਮੱਗਰੀ ਰਵਾਨਾ ਕੀਤੀ ਗਈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਹੜ੍ਹ ਪੀੜਤ ਲੋਕਾਂ ਦੀ ਥੋੜੀ ਜਿਹੀ ਸਹਾਇਤਾ ਕਰਦਿਆਂ ਹੋਇਆਂ ਰਾਤ ਸਮੱਗਰੀ ਰਵਾਨਾ ਕੀਤੀ ਗਈ ਹੈ, ਜਿਸ ਵਿਚ 30 ਕੁਇੰਟਲ ਦਾਲ, 150 ਕੁਇੰਟਲ ਆਟਾ ਤੇ 5000 ਪੇਟੀ ਪਾਣੀ ਦੀ ਰਵਾਨਾ ਕੀਤੀ ਗਈ ਹੈ।

ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਦੀ ਟੀਮ ਵਲੋਂ ਇਹ ਰਾਹਤ ਸਮੱਗਰੀ ਵੱਖ ਵੱਖ ਪਿੰਡਾਂ ਦੇ ਹਰ ਪੀੜਤ ਲੋਕਾਂ ਤੱਕ ਪਹੁੰਚਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸੰਗਤਾਂ ਦੀ ਸੇਵਾ ਲਈ ਹਰ ਵੇਲੇ ਹਾਜ਼ਰ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਸੁੱਚਾ ਸਿੰਘ ਲੰਗਾਹ, ਮੈਨੇਜਰ ਸਤਨਾਮ ਸਿੰਘ ਗੋਸਲ, ਮੈਨੇਜਰ ਰਣਜੀਤ ਸਿੰਘ ਕਲਿਆਣਪੁਰ ਅਤੇ ਐਸ.ਜੀ.ਪੀ.ਸੀ. ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ