ਭਾਜਪਾ ਦੇ ਸੀਨੀਅਰ ਆਗੂ ਜਗਮੋਹਨ ਸਿੰਘ ਰਾਜੂ ਪੁਲਿਸ ਨੂੰ ਗ੍ਰਿਫਤਾਰ ਕੀਤੇ ਜਾਣ ਉਪਰੰਤ ਕੀਤਾ ਰਿਹਾਅ

ਅੰਮ੍ਰਿਤਸਰ, 30 ਅਗਸਤ (ਜਸਵੰਤ ਸਿੰਘ ਜੱਸ)- ਅੰਮ੍ਰਿਤਸਰ ਵਿਖੇ ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਆਈ. ਆਰ. ਐਸ. ਅਫ਼ਸਰ ਜਗਮੋਹਨ ਸਿੰਘ ਰਾਜੂ ਨੂੰ ਅੱਜ ਪੁਲਿਸ ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ, ਜਿਨ੍ਹਾਂ ਨੂੰ ਕੁਝ ਸਮੇਂ ਉਪਰੰਤ ਛੱਡ ਦਿੱਤਾ ਗਿਆ, ਉਹ ਇਥੇ ਅੱਜ ਮਕਬੂਲਪੂਰਾ ਸਥਿਤ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਵਿਖੇ ਭਾਜਪਾ ਦੀਆਂ ਲੋਕ ਭਲਾਈ ਸਕੀਮਾਂ ਦੇ ਕੈਂਪ ਸ਼ਮੂਲੀਅਤ ਕਰਨ ਲਈ ਪੁੱਜੇ ਸਨ । ਏ.ਸੀ.ਪੀ. ਪੂਰਬੀ ਡਾ. ਸ਼ੀਤਲ ਸਿੰਘ ਨੇ ਪੁਸ਼ਟੀ ਕਰਦਿਆਂ ਦੱਸਿਆ ਕਿ ਉਨ੍ਹਾਂ ਨੂੰ ਪੁਲਿਸ ਵਲੋਂ ਡਿਟੇਨ ਕੀਤਾ ਗਿਆ ਸੀ, ਜਿਨ੍ਹਾਂ ਨੂੰ ਬਾਅਦ ਵਿਚ ਛੱਡ ਦਿੱਤਾ ਗਿਆ।