JALANDHAR WEATHER

ਚੀਨ ਲਈ ਰਵਾਨਾ ਹੋਏ ਪ੍ਰਧਾਨ ਮੰਤਰੀ ਮੋਦੀ

ਬੀਜਿੰਗ, 30 ਅਗਸਤ- ਪ੍ਰਧਾਨ ਮੰਤਰੀ ਮੋਦੀ ਜਾਪਾਨ ਤੋਂ ਚੀਨ ਦੌਰੇ ਲਈ ਰਵਾਨਾ ਹੋ ਗਏ ਹਨ। ਪ੍ਰਧਾਨ ਮੰਤਰੀ ਮੋਦੀ 31 ਅਗਸਤ ਤੋਂ 1 ਸਤੰਬਰ ਤੱਕ ਚੀਨ ਦੇ ਦੌਰੇ ’ਤੇ ਰਹਿਣਗੇ, ਜਿਥੇ ਉਹ ਸ਼ੰਘਾਈ ਸਹਿਯੋਗ ਸੰਗਠਨ ਸੰਮੇਲਨ ਵਿਚ ਹਿੱਸਾ ਲੈਣਗੇ। ਉਹ ਸ਼ੀ ਜਿਨਪਿੰਗ ਅਤੇ ਵਲਾਦੀਮੀਰ ਪੁਤਿਨ ਨਾਲ ਮੁਲਾਕਾਤ ਕਰ ਸਕਦੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਚੀਨ ਫੇਰੀ ਨੂੰ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ ਕਿਉਂਕਿ ਇਹ ਫੇਰੀ ਅਜਿਹੇ ਸਮੇਂ ਹੋ ਰਹੀ ਹੈ ਜਦੋਂ ਭਾਰਤ ਅਤੇ ਅਮਰੀਕਾ ਵਿਚਕਾਰ ਟੈਰਿਫ ਨੂੰ ਲੈ ਕੇ ਵਿਵਾਦ ਚੱਲ ਰਿਹਾ ਹੈ ਅਤੇ ਭਾਰਤ ਅਤੇ ਚੀਨ ਆਪਣੇ ਸੰਬੰਧਾਂ ਨੂੰ ਸੁਧਾਰਨ ਲਈ ਪਹਿਲ ਕਰ ਰਹੇ ਹਨ। ਭਾਰਤ ਅਤੇ ਚੀਨ ਦੇ ਹਜ਼ਾਰਾਂ ਸਾਲ ਪੁਰਾਣੇ ਸੱਭਿਆਚਾਰਕ ਅਤੇ ਇਤਿਹਾਸਕ ਸੰਬੰਧ ਰਹੇ ਹਨ। ਮਾਹਿਰਾਂ ਦਾ ਮੰਨਣਾ ਹੈ ਕਿ ਸੱਭਿਆਚਾਰਕ ਕੂਟਨੀਤੀ ਦੋਵਾਂ ਦੇਸ਼ਾਂ ਵਿਚਕਾਰ ਵਿਸ਼ਵਾਸ ਅਤੇ ਸਹਿਯੋਗ ਲਈ ਇਕ ਮਹੱਤਵਪੂਰਨ ਆਧਾਰ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ