ਹੜ੍ਹ ਦੀ ਮਾਰ ਚੱਲ ਰਹੇ ਪੰਜਾਬ ਲਈ ਪ੍ਰਧਾਨ ਮੰਤਰੀ 6 ਹਜ਼ਾਰ ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ ਕਰਨ-ਪ੍ਰਤਾਪ ਸਿੰਘ ਬਾਜਵਾ

ਅਜਨਾਲਾ, ਗੱਗੋਮਾਹਲ, ਰਮਦਾਸ (ਅੰਮ੍ਰਿਤਸਰ), 28 ਅਗਸਤ (ਢਿੱਲੋਂ,ਵਾਹਲਾ,ਸੰਧੂ)-ਰਮਦਾਸ ਵਿਖੇ ਹੜ੍ਹ ਪ੍ਰਭਾਵਿਤ ਖੇਤਰ ਦਾ ਦੌਰਾ ਕਰਨ ਪਹੁੰਚੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਕੋਲੋਂ ਮੰਗ ਕੀਤੀ ਕਿ ਹੜ੍ਹਾਂ ਦੀ ਮਾਰ ਝੱਲ ਰਹੇ ਪੰਜਾਬ ਨੂੰ ਤੁਰੰਤ 7 ਹਜ਼ਾਰ ਕਰੋੜ ਰੁਪਏ ਦਾ ਰਾਹਤ ਪੈਕੇਜ ਦਿੱਤਾ ਜਾਵੇ 9 ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਪਹਿਲਾਂ ਹੀ ਪਤਾ ਸੀ ਕਿ ਇੰਨੇ ਵੱਡੇ ਹੜ੍ਹ ਆ ਰਹੇ ਹਨ ਤਾਂ ਫਿਰ ਸਰਕਾਰ ਵਲੋਂ ਪ੍ਰਬੰਧ ਕਿਉਂ ਨਹੀਂ ਕੀਤੇ ਗਏ। ਉਨ੍ਹਾਂ ਕਿਹਾ ਕਿ ਦਿੱਲੀ ਤੋਂ ਪੰਜਾਬ ਸਰਕਾਰ ਨੂੰ ਚਲਾਉਣ ਵਾਲੇ ਅਰਵਿੰਦ ਕੇਜਰੀਵਾਲ, ਮਨੀਸ਼ ਸਿਸ਼ੋਦੀਆ ਅਤੇ ਸਤਿੰਦਰ ਜੈਨ ਹੁਣ ਬਿਪਤਾ ਦੀ ਘੜੀ 'ਚ ਪੰਜਾਬ ਵਿਚ ਕਿਉਂ ਨਹੀਂ ਲੱਭ ਰਹੇ 9 ਇਸ ਮੌਕੇ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਤੇ ਕਾਂਗਰਸ ਕਮੇਟੀ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਹਰਪ੍ਰਤਾਪ ਸਿੰਘ ਅਜਨਾਲਾ, ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ, ਸੰਤੋਖ ਸਿੰਘ ਭਲਾਈਪੁਰ ਅਤੇ ਸੁਨੀਲ ਦੱਤੀ ( ਸਾਬਕਾ ਵਿਧਾਇਕ), ਡਾਇਰੈਕਟਰ ਕਵਰ ਪ੍ਰਤਾਪ ਸਿੰਘ ਅਜਨਾਲਾ ਸਮੇਤ ਹੋਰ ਆਗੂ ਹਾਜ਼ਰ ਸਨ 9