ਹੜ੍ਹ ਪ੍ਰਭਾਵਿਤ ਪਿੰਡ ਚਮਿਆਰੀ ਹਰੜ ਕਲਾਂ ’ਚ ਵਿਸ਼ੇਸ਼ ਤੌਰ ’ਤੇ ਪਹੁੰਚੇ ਜਥੇਦਾਰ ਗਿਆਨੀ ਰਘਬੀਰ ਸਿੰਘ

ਚਮਿਆਰੀ, (ਅਜਨਾਲਾ), 30 ਅਗਸਤ (ਜਗਪ੍ਰੀਤ ਸਿੰਘ)- ਚਮਿਆਰੀ, ਹਰੜ ਕਲਾਂ, ਹਰੜ ਖੁਰਦ ਆਦਿ ਪਿੰਡਾਂ ਵਿਚ ਹੜ੍ਹ ਨੇ ਬਹੁਤ ਵੱਡੇ ਪੱਧਰ ’ਤੇ ਨੁਕਸਾਨ ਕੀਤਾ ਹੋਇਆ ਹੈ। ਹੈਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਨੇ ਵਿਸ਼ੇਸ਼ ਤੌਰ ’ਤੇ ਹੜ੍ਹ ਪੀੜਤ ਇਲਾਕਿਆਂ ਦਾ ਜਾਇਜ਼ਾ ਲਿਆ ਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ। ਇਸ ਦੌਰਾਨ ਮੌਕੇ ’ਤੇ ਮੌਜੂਦ ਹਲਕਾ ਵਿਧਾਈਕ ਕੁਲਦੀਪ ਸਿੰਘ ਧਾਲੀਵਾਲ ਗਿਆਨੀ ਰਘਬੀਰ ਸਿੰਘ ਜੀ ਨਾਲ ਬੇੜੀ ਰਾਹੀਂ ਪਿੰਡ ਹਰੜ ਕਲਾਂ ਤੇ ਹਰੜ ਖੁਰਦ ਦੇ ਹੜ ਪ੍ਰਭਾਵਿਤ ਇਲਾਕਿਆਂ ਵਿਚ ਜਾ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਿਆ ਅਤੇ ਕੇਂਦਰ ਸਰਕਾਰ ਕੋਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਵਿਸ਼ੇਸ਼ ਪੈਕਜ ਦੀ ਮੰਗ ਕੀਤੀ।