ਉੱਘੇ ਸਿੱਖ ਵਿਦਵਾਨ ਦਿਲਜੀਤ ਸਿੰਘ ਬੇਦੀ ਦਾ ਦਿਹਾਂਤ

ਅੰਮ੍ਰਿਤਸਰ 31 ਅਗਸਤ (ਜਸਵੰਤ ਸਿੰਘ ਜੱਸ) - ਉੱਘੇ ਸਿੱਖ ਵਿਦਵਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਸਕੱਤਰ ਅਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੌਜੂਦਾ ਸਕੱਤਰ ਦਿਲਜੀਤ ਸਿੰਘ ਬੇਦੀ ਦਾ ਅੱਜ ਸ਼ਾਮ ਦਿਹਾਂਤ ਹੋ ਗਿਆ।
ਉਹ ਕਰੀਬ 65 ਵਰ੍ਹਿਆਂ ਦੇ ਸਨ ਤੇ ਕੁਝ ਸਮੇਂ ਤੋਂ ਦਿਲ ਦੇ ਰੋਗ ਤੋਂ ਪੀੜਿਤ ਹੋਣ ਕਾਰਨ ਇਕ ਸਥਾਨਕ ਹਸਪਤਾਲ ਵਿਖੇ ਜੇਰੇ ਇਲਾਜ ਸਨ। ਦਿਲਜੀਤ ਸਿੰਘ ਬੇਦੀ ਦੇ ਅਕਾਲ ਚਲਾਣਾ ਕਰ ਜਾਣ 'ਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ, ਸ਼੍ਰੋਮਣੀ ਕਮੇਟੀ ਦੇ ਓਐਸਡੀ ਸਤਬੀਰ ਸਿੰਘ ਧਾਮੀ, ਸਕੱਤਰ ਪ੍ਰਤਾਪ ਸਿੰਘ, ਮੀਤ ਸਕੱਤਰ ਜਸਵਿੰਦਰ ਸਿੰਘ ਜੱਸੀ ਤੇ ਹਰਭਜਨ ਸਿੰਘ ਵਕਤਾ, ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ, ਸਾਬਕਾ ਸਕੱਤਰ ਬਲਵਿੰਦਰ ਸਿੰਘ ਜੌੜਾਸਿੰਘਾ, ਰਾਮ ਸਿੰਘ ਭਿੰਡਰ ਤੇ ਮੈਨੇਜਰ ਰਜਿੰਦਰ ਸਿੰਘ ਰੂਬੀ ਸਮੇਤ ਹੋਰ ਪੰਥਕ ਸ਼ਖਸੀਅਤਾਂ ਨੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ।