JALANDHAR WEATHER

ਕਾਂਗਰਸ ਸੰਗਠਨ ਸਿਰਜਨ ਅਭਿਆਨ ਤਹਿਤ ਸਿਖ਼ਾ ਮੀਲ ਪੁੱਜੇ ਜਗਰਾਉਂ

ਜਗਰਾਉਂ (ਲੁਧਿਆਣਾ), 30 ਅਗਸਤ (ਕੁਲਦੀਪ ਸਿੰਘ ਲੋਹਟ) - ਦੇਸ਼ ਭਰ 'ਚ ਕਾਂਗਰਸ ਪਾਰਟੀ ਦੀ ਮਜਬੂਤੀ ਲਈ ਸੰਗਠਨ ਸਿਰਜਨ ਅਭਿਆਨ ਚਲਾਇਆ ਜਾ ਰਿਹਾ ਹੈ, ਜਿਸ ਦੇ ਤਹਿਤ ਆਲ ਇੰਡੀਆ ਕਾਂਗਰਸ ਕਮੇਟੀ ਵਲੋਂ ਲੁਧਿਆਣਾ ਦਿਹਾਤੀ ਦੇ ਨਿਯੁਕਤ ਕੀਤੇ ਗਏ ਆਬਜ਼ਰਵਰ ਡਾ. ਸ਼ਿਖਾ ਮੀਲ (ਵਿਧਾਇਕ ਵਿਧਾਨ ਸਭਾ ਹਲਕਾ ਚੰਮੂ ਰਾਜਸਥਾਨ) ਅੱਜ ਜਗਰਾਉਂ ਪਹੁੰਚੇ, ਜਿੱਥੇ ਉਨ੍ਹਾਂ ਨੇ ਕਾਂਗਰਸੀ ਵਰਕਰਾਂ ਤੇ ਅਹੁਦੇਦਾਰਾਂ ਨਾਲ ਮੀਟਿੰਗ ਵੀ ਕੀਤੀ ।
 ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼ਿਖਾ ਮੀਲ ਨੇ ਕਿਹਾ ਕਿ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਸੰਗਠਨ ਸਿਰਜਨ ਅਭਿਆਨ ਰਾਸ਼ਟਰੀ ਪੱਧਰ 'ਤੇ ਚਲਾਇਆ ਜਾ ਰਿਹਾ ਹੈ, ਜਿਸ ਦਾ ਮੁੱਖ ਮੰਤਵ ਹਰ ਜ਼ਿਲ੍ਹੇ 'ਚ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ ਦੀ ਚੋਣ ਪ੍ਰਕਿਰਿਆ ਨੂੰ ਪਾਰਦਰਸ਼ੀ ਬਣਾਉਣਾ ਅਤੇ ਯੋਗ ਉਮੀਦਵਾਰ ਨੂੰ ਬਿਨਾਂ ਕਿਸੇ ਭੇਦਭਾਵ ਤੋਂ ਚੁਣਨਾ ਹੈ। ਇਸ ਮੌਕੇ ਉਨ੍ਹਾਂ ਕਾਂਗਰਸੀ ਆਗੂਆਂ ਤੇ ਵਰਕਰਾਂ ਨਾਲ ਨਿੱਜੀ ਤੌਰ 'ਤੇ ਵਿਚਾਰ ਵਟਾਂਦਰਾ ਕੀਤਾ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ