ਚਾਰ ਦਿਨਾਂ ਦੌਰੇ ਦੀ ਸ਼ੁਰੂਆਤ ਵਿਚ ਚੀਨ ਪਹੁੰਚੇ ਪੁਤਿਨ

ਬੀਜਿੰਗ (ਚੀਨ) 31 ਅਗਸਤ - ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਚਾਰ ਦਿਨਾਂ ਦੌਰੇ ਦੀ ਸ਼ੁਰੂਆਤ ਵਿਚ ਚੀਨ ਪਹੁੰਚੇ। ਰਾਸ਼ਟਰਪਤੀ ਪੁਤਿਨ ਪਹਿਲਾਂ ਉੱਤਰੀ ਚੀਨੀ ਬੰਦਰਗਾਹ ਸ਼ਹਿਰ ਤਿਆਨਜਿਨ ਵਿਚ ਸ਼ੰਘਾਈ ਸਹਿਯੋਗ ਸੰਗਠਨ (ਐਸਸੀਓ) ਦੇ ਦੋ-ਰੋਜ਼ਾ ਸੰਮੇਲਨ ਵਿਚ ਸ਼ਾਮਲ ਹੋਣਗੇ।
ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਸੱਤ ਸਾਲਾਂ ਤੋਂ ਵੱਧ ਸਮੇਂ ਦੇ ਵਕਫ਼ੇ ਬਾਅਦ ਸਨਿੱਚਰਵਾਰ ਨੂੰ ਚੀਨ ਪਹੁੰਚੇ ਹਨ। ਪ੍ਰਧਾਨ ਮੰਤਰੀ ਮੋਦੀ ਵਲੋਂ ਸਿਖਰ ਸੰਮੇਲਨ ਦੇ ਹਾਸ਼ੀਏ 'ਤੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਤੇ ਕਈ ਹੋਰ ਨੇਤਾਵਾਂ ਨਾਲ ਦੁਵੱਲੀ ਗੱਲਬਾਤ ਕਰਨ ਦੀ ਵੀ ਉਮੀਦ ਹੈ । ਤਿਆਨਜਿਨ ਦੀ ਆਪਣੀ ਯਾਤਰਾ ਤੋਂ ਪਹਿਲਾਂ ਮੋਦੀ ਨੇ ਕਿਹਾ ਕਿ ਭਾਰਤ ਤੇ ਚੀਨ ਲਈ ਵਿਸ਼ਵ ਆਰਥਿਕ ਵਿਵਸਥਾ 'ਚ ਸਥਿਰਤਾ ਲਿਆਉਣ ਲਈ ਇਕੱਠੇ ਕੰਮ ਕਰਨਾ ਮਹੱਤਵਪੂਰਨ ਹੈ ।