JALANDHAR WEATHER

ਹਰੀਕੇ ਹੈੱਡ ਵਰਕਸ ਵਿਚ ਫਿਰ ਵਧਿਆ ਪਾਣੀ ਦਾ ਪੱਧਰ

ਹਰੀਕੇ ਪੱਤਣ (ਤਰਨਤਾਰਨ), 31 ਅਗਸਤ (ਸੰਜੀਵ ਕੁੰਦਰਾ) - ਬਾਰਿਸ਼ ਇਸ ਵਾਰ ਆਫ਼ਤ ਬਣ ਕੇ ਆਈ ਹੈ, ਜਿਸ ਕਾਰਨ ਪੰਜਾਬ ਅਤੇ ਹੋਰ ਸੂਬਿਆਂ ਵਿਚ ਵੱਡੀ ਬਰਬਾਦੀ ਹੋਈ ਹੈ। ਬੀਤੇ ਕੱਲ੍ਹ ਤੋਂ ਸ਼ੁਰੂ ਹੋਈ ਬਾਰਿਸ਼ ਪਹਿਲਾਂ ਹੀ ਹੜ੍ਹਾਂ ਦੀ ਮਾਰ ਝੱਲ ਰਹੇ ਲੋਕਾਂ ਲਈ ਹੋਰ ਮੁਸੀਬਤਾਂ ਪੈਦਾ ਕਰ ਰਹੀ ਹੈ।
ਬਿਆਸ ਸਤਲੁਜ ਦਰਿਆਵਾਂ ਦੇ ਸੰਗਮ ਹਰੀਕੇ ਹੈੱਡ ਵਰਕਸ ਵਿਚ ਪਾਣੀ ਪਿਛਲੇ 27 ਦਿਨਾਂ ਤੋਂ ਵਧਿਆ ਹੋਇਆ ਹੈ। ਬੀਤੇ ਕੱਲ੍ਹ ਥੋੜ੍ਹੀ ਰਾਹਤ ਭਰੀ ਖ਼ਬਰ ਸੀ ਪਾਣੀ ਕੁਝ ਘਟਣਾ ਸ਼ੁਰੂ ਹੋ ਗਿਆ ਸੀ, ਪਰ ਫਿਰ ਸ਼ੁਰੂ ਹੋਈ ਬਾਰਸ਼ ਕਾਰਨ ਅੱਜ ਪਾਣੀ ਦਾ ਪੱਧਰ ਫਿਰ ਵੱਧ ਗਿਆ। ਹਰੀਕੇ ਹੈੱਡ ਵਰਕਸ ਦੇ ਰੈਗੂਲੇਸ਼ਨ ਵਿਭਾਗ ਦਫ਼ਤਰ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਸਵੇਰੇ 8 ਵਜੇ ਹੈਡ ਵਰਕਸ ਦੇ ਅੱਪ ਸਟਰੀਮ ਵਿਚ 2 ਲੱਖ 63 ਹਜ਼ਾਰ 692 ਕਿਊਸਿਕ ਪਾਣੀ ਦੀ ਆਮਦ ਹੈ, ਜਿਸ ਵਿਚੋ ਡਾਊਨ ਸਟਰੀਮ ਨੂੰ 2 ਲੱਖ 53 ਹਜ਼ਾਰ ਕਿਊਸਿਕ ਪਾਣੀ ਛੱਡਿਆ ਜਾ ਰਿਹਾ ਸੀ। ਬਾਰਸ਼ਾਂ ਦੇ ਕਾਰਨ ਪਾਣੀ ਦਾ ਪੱਧਰ ਹੋਰ ਵੱਧਣ ਦੀ ਸੰਭਾਵਨਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ