JALANDHAR WEATHER

ਪ੍ਰਧਾਨ ਮੰਤਰੀ ਮੋਦੀ ਅਤੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਵਿਚਕਾਰ ਦੁਵੱਲੀ ਮੁਲਾਕਾਤ ਸ਼ੁਰੂ

ਤਿਆਨਜਿਨ (ਚੀਨ), 31 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਵਿਚਕਾਰ ਦੁਵੱਲੀ ਮੁਲਾਕਾਤ ਚੀਨ ਦੇ ਤਿਆਨਜਿਨ ਵਿਚ ਸ਼ੁਰੂ ਹੋ ਗਈ ਹੈ।ਗੱਲਬਾਤ 'ਚ ਮੋਦੀ ਤੇ ਸ਼ੀ 'ਚ ਭਾਰਤ-ਚੀਨ ਆਰਥਿਕ ਸਬੰਧਾਂ ਦਾ ਜਾਇਜ਼ਾ ਲੈਣ ਤੇ ਪੂਰਬੀ ਲੱਦਾਖ ਸਰਹੱਦੀ ਵਿਵਾਦ ਤੋਂ ਬਾਅਦ ਗੰਭੀਰ ਤਣਾਅ 'ਚ ਆਏ ਸਬੰਧਾਂ ਨੂੰ ਹੋਰ ਆਮ ਬਣਾਉਣ ਲਈ ਕਦਮਾਂ 'ਤੇ ਵਿਚਾਰ-ਵਟਾਂਦਰਾ ਹੋਣ ਦੀ ਉਮੀਦ ਹੈ |
ਇਸ ਤੋਂ ਪਹਿਲਾਂ ਕੱਲ੍ਹ ਪ੍ਰਧਾਨ ਮੰਤਰੀ ਆਪਣੇ ਦੋ-ਦੇਸ਼ਾਂ ਦੇ ਦੌਰੇ ਦੇ ਦੂਜੇ ਤੇ ਆਖਰੀ ਪੜਾਅ 'ਚ ਜਪਾਨ ਤੋਂ ਇਸ ਚੀਨੀ ਸ਼ਹਿਰ ਪਹੁੰਚੇ | ਮੋਦੀ ਵਲੋਂ ਸਿਖਰ ਸੰਮੇਲਨ ਦੇ ਹਾਸ਼ੀਏ 'ਤੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਤੇ ਕਈ ਹੋਰ ਨੇਤਾਵਾਂ ਨਾਲ ਦੁਵੱਲੀ ਗੱਲਬਾਤ ਕਰਨ ਦੀ ਵੀ ਉਮੀਦ ਹੈ | ਤਿਆਨਜਿਨ ਦੀ ਆਪਣੀ ਯਾਤਰਾ ਤੋਂ ਪਹਿਲਾਂ ਮੋਦੀ ਨੇ ਕਿਹਾ ਕਿ ਭਾਰਤ ਤੇ ਚੀਨ ਲਈ ਵਿਸ਼ਵ ਆਰਥਿਕ ਵਿਵਸਥਾ 'ਚ ਸਥਿਰਤਾ ਲਿਆਉਣ ਲਈ ਇਕੱਠੇ ਕੰਮ ਕਰਨਾ ਮਹੱਤਵਪੂਰਨ ਹੈ |

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ