ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮਨਾਈ ਗਈ ਕੌਮੀ ਸ਼ਹੀਦ ਭਾਈ ਦਿਲਾਵਰ ਸਿੰਘ ਬੱਬਰ ਦੀ ਬਰਸੀ

ਅੰਮ੍ਰਿਤਸਰ, 31 ਅਗਸਤ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਅਤੇ ਸਿੱਖ ਜਥੇਬੰਦੀਆਂ ਵਲੋਂ ਮੌਜੂਦਾ ਸੰਘਰਸ਼ ਦੌਰਾਨ ਸ਼ਹੀਦ ਹੋਏ ਕੌਮੀ ਸ਼ਹੀਦ ਭਾਈ ਦਿਲਾਵਰ ਸਿੰਘ ਬੱਬਰ ਦੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬਰਸੀ ਮਨਾਈ ਗਈ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਰਾਗੀ ਜਥਿਆਂ ਵਲੋਂ ਸ਼ਬਦ ਕੀਰਤਨ ਗਾਇਨ ਕੀਤਾ ਗਿਆ। ਇਸ ਮੌਕੇ ਸ਼ਹੀਦ ਸਿੰਘਾਂ ਦੇ ਪਰਿਵਾਰਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਰਾਜਦੀਪ ਸਿੰਘ, ਪ੍ਰੋਫੈਸਰ ਬਲਜਿੰਦਰ ਸਿੰਘ, ਬਾਪੂ ਗੁਰਚਰਨ ਸਿੰਘ ਪਟਿਆਲਾ, ਭਾਈ ਭੁਪਿੰਦਰ ਸਿੰਘ ਭਲਵਾਨ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮਹਾਂਬੀਰ ਸਿੰਘ ਸੁਲਤਾਨਵਿੰਡ ਸਮੇਤ ਹੋਰ ਪੰਥਕ ਸ਼ਖਸ਼ੀਅਤਾਂ ਅਤੇ ਸੰਗਤਾਂ ਹਾਜ਼ਰ ਸਨ।