ਭਾਜਪਾ ਵਿਧਾਇਕ ਵੀ ਹੜ੍ਹ ਪੀੜਤਾਂ ਲਈ ਆਪਣੀ ਇਕ ਮਹੀਨੇ ਦੀ ਤਨਖ਼ਾਹ ਦੇਣਗੇ ਮੁੱਖ ਮੰਤਰੀ ਰਾਹਤ ਫ਼ੰਡ ਵਿਚ

ਚੰਡੀਗੜ੍ਹ, 31 ਅਗਸਤ - ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਸ਼ਵਨੀ ਸ਼ਰਮਾ ਅਤੇ ਵਿਧਾਇਕ ਜੰਗੀ ਲਾਲ ਮਹਾਜਨ ਵੀ ਹੜ੍ਹਾਂ ਦੀ ਮਾਰ ਝੱਲ ਰਹੇ ਪੀੜਿਤਾਂ ਦੇ ਲਈ ਆਪਣੀ ਇਕ ਮਹੀਨੇ ਦੀ ਤਨਖ਼ਾਹ ਮੁੱਖ ਮੰਤਰੀ ਰਾਹਤ ਫ਼ੰਡ ਵਿਚ ਦੇਣਗੇ। ਟਵੀਟ ਕਰ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਵਿਚ ਆਏ ਭਿਆਨਕ ਹੜ੍ਹਾਂ ਨੂੰ ਦੇਖਦੇ ਪੀੜਿਤ ਪਰਿਵਾਰਾਂ ਦੀ ਸਹਾਇਤਾ ਕਰਨ ਦੇ ਲਈ ਮੈਂ ਅਤੇ ਮੁਕੇਰਿਆਂ ਤੋਂ ਵਿਧਾਇਕ ਜੰਗੀ ਲਾਲ ਮਹਾਜਨ ਨੇ ਆਪਣੀ 1 ਮਹੀਨੇ ਦੀ ਤਨਖ਼ਾਹ ਮੁੱਖ ਮੰਤਰੀ ਰਾਹਤ ਫ਼ੰਡ ਵਿਚ ਦੇਣ ਦਾ ਫ਼ੈਸਲਾ ਕੀਤਾ ਹੈ।ਹੜ੍ਹਾਂ ਦੀ ਮਾਰ ਝੱਲ ਰਹੇ ਪੀੜਿਤਾਂ ਦੇ ਲਈ ਇਹ ਸਾਡੇ ਵਲੋਂ ਕੀਤਾ ਜਾ ਰਿਹਾ ਯੋਗਦਾਨ ਹੈ। ਮੈਂ ਸਮੂਹ ਪੰਜਾਬੀਆਂ ਨੂੰ ਅਪੀਲ ਕਰਦਾ ਹਾਂ ਕਿ ਇਸ ਮੁਸੀਬਤ ਦੀ ਘੜੀ ਵਿਚ ਅਸੀਂ ਸਾਰੇ ਮਿਲ ਕੇ ਇਸ ਚੁਣੌਤੀ ਦਾ ਸਾਹਮਣਾ ਕਰੀਏ, ਇਕ ਦੂਜੇ ਦਾ ਸਾਥ ਦੇਈਏ ਅਤੇ ਜ਼ਰੂਰਤਮੰਦਾਂ ਦੀ ਮਦਦ ਕਰੀਏ ਤਾਂ ਜੋ ਸਾਡਾ ਪੰਜਾਬ ਮੁੜ ਤੋਂ ਹਰਿਆ ਭਰਿਆ ਹੋ ਸਕੇ।