ਹੜ੍ਹ ਪੀੜਤ ਇਲਾਕੇ ਦਾ ਜਾਇਜ਼ਾ ਲੈਣ ਲਈ ਪੁੱਜੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ

ਡੇਰਾ ਬਾਬਾ ਨਾਨਕ, 31 ਅਗਸਤ (ਹੀਰਾ ਸਿੰਘ ਮਾਂਗਟ) - ਹਲਕਾ ਡੇਰਾ ਬਾਬਾ ਨਾਨਕ ਦੇ ਹੜ੍ਹ ਪੀੜਤ ਇਲਾਕੇ ਦਾ ਜਾਇਜ਼ਾ ਲੈਣ ਤੇ ਲੋਕਾਂ ਲਈ ਲਗਾਏ ਗਏ ਮੈਡੀਕਲ ਰਾਹਤ ਕੈਂਪਾਂ ਦਾ ਜਾਇਜ਼ਾ ਲੈਣ ਅਤੇ ਪੀੜਤ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਵਾਸਤੇ ਅੱਜ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਡੇਰਾ ਬਾਬਾ ਨਾਨਕ ਦੇ ਨਜ਼ਦੀਕੀ ਪਿੰਡ ਮਛਰਾਲਾ ਤੇ ਪੱਖੋਕੇ ਟਾਹਲੀ ਸਾਹਿਬ ਪੁੱਜੇ । ਇਸ ਮੌਕੇ ਉਨ੍ਹਾਂ ਨੇ ਲੋਕਾਂ ਨੂੰ ਮਿਲ ਰਹੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ ਤੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ। ਇਸ ਮੌਕੇ ਉਨ੍ਹਾਂ ਦੇ ਨਾਲ ਹਲਕਾ ਵਿਧਾਇਕ ਗੁਰਦੀਪ ਸਿੰਘ ਰੰਧਾਵਾ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜੋਬਨ ਰੰਧਾਵਾ, ਐਸਐਮਓ ਡਾਕਟਰ ਲਖਵਿੰਦਰ ਸਿੰਘ, ਆਦਿਤਿਆ ਸ਼ਰਮਾ ਐਸਡੀਐਮ ਡੇਰਾ ਬਾਬਾ ਨਾਨਕ, ਚੇਅਰਮੈਨ ਬਲਵਿੰਦਰ ਸਿੰਘ ਹਰੂਵਾਲ, ਡੀਐਸਪੀ ਜੋਗਾ ਸਿੰਘ ਸਮੇਤ ਵੱਡੀ ਗਿਣਤੀ ਵਿਚ ਪ੍ਰਸ਼ਾਸiਨਕ ਅਧਿਕਾਰੀ ਹਾਜ਼ਰ ਸਨ।