ਸੁਖਬੀਰ ਸਿੰਘ ਬਾਦਲ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਦੌਰਾ

ਬਟਾਲਾ, 31 ਅਗਸਤ (ਸਤਿੰਦਰ ਸਿੰਘ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ। ਇਸ ਤੋਂ ਪਹਿਲਾਂ ਸਾਬਕਾ ਕੈਬਨਿਟ ਮੰਤਰੀ ਕੈਪਟਨ ਬਲਬੀਰ ਸਿੰਘ ਬਾਠ ਦੇ ਗ੍ਰਹਿ ਵਿਖੇ ਪਹੁੰਚੇ। ਇਸ ਮੌਕੇ ਉਨ੍ਹਾਂ ਵਰਕਰਾਂ ਦੇ ਨਾਲ ਗੱਲਬਾਤ ਕਰਕੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਕਰਨ ਬਾਰੇ ਵਿਚਾਰ ਵਟਾਂਦਰਾ ਕੀਤਾ।