ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਹੈਲੀਕਾਪਟਰ ਰਾਹੀਂ ਹੜ੍ਹ ਪੀੜਤਾਂ ਨੂੰ ਵੰਡੀ ਰਾਹਤ ਸਮੱਗਰੀ

ਧਿਆਨਪੁਰ (ਗੁਰਦਾਸਪੁਰ), 31 ਅਗਸਤ (ਕੁਲਦੀਪ ਸਿੰਘ ਸੋਨੂ) - ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਬਹੁਤ ਸਾਰੇ ਪਿੰਡ ਭਿਆਨਕ ਹੜ੍ਹਾਂ ਦੀ ਮਾਰ ਹੇਠ ਆਏ ਹੋਏ ਹਨ। ਪਿੰਡਾਂ ਵਿਚ ਫਸੇ ਲੋਕਾਂ ਦੀ ਮਦਦ ਵਾਸਤੇ ਹਲਕੇ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਅੱਜ ਹੈਲੀਕਾਪਟਰ ਰਾਹੀਂ ਰਾਹਤ ਸਮੱਗਰੀ ਵੰਡੀ । ਇਸ ਮੌਕੇ ਉਨ੍ਹਾਂ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਜਾਇਜ਼ਾ ਲਿਆ ਅਤੇ ਕਿਹਾ ਕਿ ਦਿਨ ਰਾਤ ਇਕ ਕਰਕੇ ਬਹੁਤ ਸਾਰੇ ਲੋਕਾਂ ਨੂੰ ਹੈਲੀਕਾਪਟਰ ਅਤੇ ਕਿਸ਼ਤੀਆਂ ਦੀ ਮਦਦ ਨਾਲ ਕੱਢ ਲਿਆ ਗਿਆ ਹੈ ਅਤੇ ਰਹਿੰਦੇ ਲੋਕਾਂ ਨੂੰ ਵੀ ਜਲਦ ਹੀ ਕੱਢ ਲਿਆ ਜਾਵੇਗਾ। ਉਨਾਂ ਕਿਹਾ ਕਿ ਹੜ੍ਹ ਪੀੜਤ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ, ਸਰਕਾਰ ਦਾ ਹਰ ਇਕ ਅਧਿਕਾਰੀ ਉਨ੍ਹਾਂ ਦੇ ਨਾਲ ਹੈ।