JALANDHAR WEATHER

ਪੰਜਾਬ ਦੇ ਸਿਹਤ ਮੰਤਰੀ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ, ਪਹੁੰਚੇ ਕਲਾਨੌਰ

ਕਲਾਨੌਰ (ਗੁਰਦਾਸਪੁਰ) 31 ਅਗਸਤ (ਪੁਰੇਵਾਲ) - ਜ਼ਿਲ੍ਹਾ ਗੁਰਦਾਸਪੁਰ ਦੇ ਇਤਿਹਾਸਿਕ ਕਸਬਾ ਕਲਾਨੌਰ ਨੇੜਿਓਂ ਗੁਜ਼ਰਦੇ ਕਿਰਨ ਨਾਲ ਸੱਕੀ ਦੇ ਆਏ ਹੜ੍ਹ ਮਾਰੂ ਪਾਣੀ ਨਾਲ ਪ੍ਰਭਾਵਿਤ ਹੋਏ ਇਲਾਕਿਆਂ ਦਾ ਦੌਰਾ ਕਰਨ ਲਈ ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਕਲਾਨੌਰ ਦੇ ਸ਼ਹੀਦ ਸੁਖਵਿੰਦਰ ਸਿੰਘ ਸੈਨੀ ਕਮਿਊਨਿਟੀ ਸਿਹਤ ਕੇਂਦਰ ਪਹੁੰਚੇ। ਪ੍ਰਸ਼ਾਸਨ ਨੇ ਜੋ ਆਰਜੀ ਰਿਹਾਇਸ਼ ਨੜਾਵਾਲੀ ਵਿਖੇ ਬਣਾਈ ਹੈ, ਦਾ ਵੀ ਸਿਹਤ ਮੰਤਰੀ ਵਲੋਂ ਦੌਰਾ ਕੀਤਾ ਗਿਆ। ਇਸ ਮੌਕੇ 'ਤੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵੀ ਨਾਲ ਮੌਜੂਦ ਸਨ, ਜਿਨ੍ਹਾਂ ਮੌਕੇ ਦੇ ਹਾਲਾਤਾਂ ਬਾਰੇ ਸਿਹਤ ਮੰਤਰੀ ਨੂੰ ਦੱਸਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ