JALANDHAR WEATHER

ਕਪੂਰਥਲਾ ਪ੍ਰਸ਼ਾਸਨ ਵਲੋਂ ਮੰਡ ਖੇਤਰ 'ਚ ਘਰ-ਘਰ ਜਾ ਕੇ ਲੋਕਾਂ ਨੂੰ ਬਾਹਰ ਆਉਣ ਦੀ ਅਪੀਲ

ਕਪੂਰਥਲਾ, 31 ਅਗਸਤ (ਅਮਰਜੀਤ ਕੋਮਲ) - ਦਰਿਆ ਬਿਆਸ ਵਿਚ ਪਾਣੀ ਦੇ ਲਗਾਤਾਰ ਵੱਧ ਰਹੇ ਪੱਧਰ ਨੂੰ ਦੇਖਦਿਆਂ ਜ਼ਿਲ੍ਹੇ ਦੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਨਾਲ ਸੰਬੰਧਿਤ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਮੰਡ ਖੇਤਰ ਵਿਖੇ ਪਾਣੀ ਵਿਚ ਘਿਰੇ ਪਿੰਡਾਂ ਵਿਚ ਘਰ-ਘਰ ਜਾ ਕੇ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਆਪਣੇ ਘਰ ਛੱਡ ਕੇ ਬਾਹਰ ਆਉਣ। ਪ੍ਰਸ਼ਾਸਨ ਵਲੋਂ ਉਨ੍ਹਾਂ ਦੇ ਰਹਿਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ । ਇਸੇ ਦੌਰਾਨ ਹੀ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਨਾਲ ਪਟਵਾਰੀ ਸੁਖਦੇਵ ਸਿੰਘ ਦਰਿਆ ਬਿਆਸ ਦੇ ਟਾਪੂਨੁਮਾ ਪਿੰਡ ਸਾਂਗਰਾ ਵਿਚ ਜਾ ਕੇ ਉਨ੍ਹਾਂ ਲੋਕਾਂ ਨੂੰ ਦੱਸਿਆ ਕਿ ਪਾਣੀ ਵਧਣ ਕਾਰਨ ਪੈਦਾ ਹੋਏ ਖ਼ਤਰੇ ਨੂੰ ਮੁੱਖ ਰੱਖਦਿਆਂ ਉਹ ਬਾਹਰ ਸੁਰੱਖਿਅਤ ਥਾਵਾਂ 'ਤੇ ਆਉਣ । ਉਨ੍ਹਾਂ ਲੋਕਾਂ ਨੂੰ ਸੁਚੇਤ ਕੀਤਾ ਕਿ ਜੇਕਰ ਰਾਤ ਨੂੰ ਪਾਣੀ ਵੱਧ ਜਾਂਦਾ ਹੈ ਤਾਂ ਉਸ ਸਮੇਂ ਉਨ੍ਹਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਉਣਾ ਬਹੁਤ ਹੀ ਔਖਾ ਹੈ । ਇੱਥੇ ਵਰਨਣਯੋਗ ਬੀਤੀ ਰਾਤ 7 ਵਜੇ ਤੱਕ ਦਰਿਆ ਬਿਆਸ ਵਿਚ 2 ਲੱਖ 26351 ਕਿਊਸਿਕ ਪਾਣੀ ਦਾ ਵਹਾਅ ਦਰਜ ਕੀਤਾ ਗਿਆ ਸੀ ਤੇ ਅੱਜ ਸਵੇਰੇ 7 ਵਜੇ ਤੱਕ ਪਾਣੀ ਦਾ ਵਹਾਅ ਵੱਧ ਕੇ 2 ਲੱਖ 35493 ਕਿਊਸਿਕ ਤੱਕ ਪੁੱਜ ਗਿਆ ਹੈ । ਜ਼ਿਲ੍ਹੇ ਦੀ ਕਪੂਰਥਲਾ, ਸੁਲਤਾਨਪੁਰ ਲੋਧੀ ਤੇ ਭੁਲੱਥ ਸਬ ਡਵੀਜ਼ਨ ਦੇ ਮੰਡ ਖੇਤਰ ਦੇ ਪਿੰਡ ਪਹਿਲਾਂ ਹੀ ਪਾਣੀ ਦੀ ਮਾਰ ਹੇਠ ਹਨ ਤੇ ਇਨ੍ਹਾਂ ਖੇਤਰਾਂ ਵਿਚੋਂ ਫ਼ੌਜ ਤੇ ਐਸ.ਡੀ.ਆਰ.ਐਫ. ਵਲੋਂ ਵੱਡੀ ਗਿਣਤੀ ਵਿਚੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਜਾ ਚੁੱਕਾ ਹੈ । ਇਸੇ ਦੌਰਾਨ ਹੀ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਵੀ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਆਉਣ ਦੀ ਅਪੀਲ ਕੀਤੀ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ