JALANDHAR WEATHER

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਹੜ੍ਹ ਪੀੜਤਾਂ ਨੂੰ ਵੰਡਿਆ ਰਾਸ਼ਨ ਅਤੇ ਹੋਰ ਜਰੂਰੀ ਸਮਾਨ

ਸੁਲਤਾਨਪੁਰ ਲੋਧੀ, 31 ਅਗਸਤ (ਨਰੇਸ਼ ਹੈਪੀ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੱਜ ਮੰਡ ਖੇਤਰ ਸੁਲਤਾਨਪੁਰ ਲੋਧੀ ਦੇ ਹੜ੍ਹ ਪੀੜਤਾਂ ਦਾ ਹਾਲ ਜਾਣਨ ਗਏ। ਉਨ੍ਹਾਂ ਇਸ ਮੌਕੇ ਹੜ੍ਹ ਦੇ ਵਿਚ ਘਿਰੇ ਪ੍ਰਭਾਵਿਤ ਲੋਕਾਂ ਨੂੰ ਘਰੋਂ ਘਰੀ ਜਾ ਕੇ ਰਾਸ਼ਨ ਅਤੇ ਹੋਰ ਜਰੂਰੀ ਵਸਤਾਂ ਵੀ ਵੰਡੀਆਂ।
ਉਨ੍ਹਾਂ ਇਹ ਵੀ ਕਿਹਾ ਕਿ ਸ਼੍ਰੋਮਣੀ ਕਮੇਟੀ ਸਮੇਂ ਸਮੇਂ ਸਿਰ ਆਈਆਂ ਕੁਦਰਤੀ ਆਫਤਾਂ ਵਿਚ ਨਾ ਕਦੇ ਪਿੱਛੇ ਹਟੀ ਹੈ ਅਤੇ ਨਾ ਹੀ ਹਟੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੂਹ ਮੈਂਬਰ ਸਾਹਿਬਾਨ ਆਪੋ ਆਪਣੇ ਪੱਧਰ 'ਤੇ ਵੀ ਹੜ੍ਹ ਪੀੜਤਾਂ ਦੀ ਸਹਾਇਤਾ ਵਿਚ ਰੁਝੇ ਹੋਏ ਹਨ। ਇਸ ਤੋਂ ਪਹਿਲਾਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਇਤਿਹਾਸਿਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਜੀ ਸੁਲਤਾਨਪੁਰ ਲੋਧੀ ਵਿਖੇ ਨਤਮਸਤਕ ਹੋਏ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ