ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਕੀਤਾ ਦੌਰਾ

ਧਰਮਗੜ੍ਹ (ਸੰਗਰੂਰ), 31 ਅਗਸਤ (ਗੁਰਜੀਤ ਸਿੰਘ ਚਹਿਲ) - ਸਥਾਨਕ ਕਸਬੇ ਨੇੜਲੇ ਦਰਜਨ ਦੇ ਕਰੀਬ ਹੜ੍ਹ ਨਾਲ ਪ੍ਰਭਾਵਿਤ ਪਿੰਡਾਂ ਦਾ ਵਿਧਾਨ ਸਭਾ ਹਲਕਾ ਦਿੜ੍ਹਬਾ ਦੇ ਵਿਧਾਇਕ ਅਤੇ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਨੇ ਦੌਰਾ ਕੀਤਾ । ਇਸ ਮੌਕੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਦਿਆ ਉਨ੍ਹਾਂ ਆਮ ਆਦਮੀ ਪਾਰਟੀ ਦੇ ਵਰਕਰਾਂ ਵਲੋਂ ਚਲਾਏ ਜਾ ਰਹੇ ਰਾਹਤ ਕੈਂਪਾਂ ਦਾ ਵੀ ਦੌਰਾ ਕੀਤਾ ਅਤੇ ਕਿਹਾ ਕਿ ਆਪ ਵਰਕਰ ਹੜ੍ਹ ਪੀੜਤਾਂ ਦੀ ਹਰ ਤਰਾਂ ਦੀ ਮਦਦ ਲਈ ਤਿਆਰ ਰਹਿਣ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੀੜਤ ਪਰਿਵਾਰਾਂ ਦੀ ਮਦਦ ਲਈ ਹਮੇਸ਼ਾ ਤਿਆਰ ਹੈ ਪਰ ਕੇਂਦਰ ਸਰਕਾਰ ਨੇ ਪੰਜਾਬ ਪ੍ਰਤੀ ਸ਼ੁਰੂ ਤੋਂ ਜਾਰੀ ਬਿਗਾਨਿਆਂ ਵਾਲੀ ਨਜ਼ਰ ਅਜੇ ਦੂਰ ਨਹੀਂ ਕੀਤੀ। ਕਿਉਕਿ ਕੇਂਦਰ ਸਰਕਾਰ ਕੋਲ ਪੰਜਾਬ ਦੇ ਤਾਜ਼ਾ ਹਾਲਾਤ ਦੀ ਪੂਰੀ ਰਿਪੋਰਟ ਹੈ ਪਰ ਕੇਂਦਰ ਸਰਕਾਰ ਵਲੋਂ ਔਖੀ ਘੜੀ ਵਿਚ ਵੱਟੀ ਚੁੱਪ ਪੰਜਾਬੀਆਂ ਨੂੰ ਦਰਦ ਜ਼ਰੂਰ ਦੇ ਰਹੀ ਹੈ ।
ਹੜ੍ਹ ਪ੍ਰਭਾਵਿਤ ਪਿੰਡਾਂ ਦੇ ਦੌਰੇ ਸਮੇਂ ਉਨ੍ਹਾਂ ਨਾਲ ਐਸ.ਡੀ.ਐਮ.ਲਹਿਰਾ ਸੂਬਾ ਸਿੰਘ, ਡੀ.ਐਸ.ਪੀ.ਲਹਿਰਾ ਦੀਪਇੰਦਰ ਸਿੰਘ , ਮਹਿੰਦਰ ਸਿੰਘ ਸਿੱਧੂ , ਸਵਰਾਜ ਸਿੰਘ , ਮਨਦੀਪ ਸਿੰਘ ਤੋਂ ਇਲਾਵਾ ਆਪ ਪਾਰਟੀ ਦੇ ਹੋਰ ਆਗੂ ਅਤੇ ਵਰਕਰ ਮੌਜੂਦ ਸਨ ।