JALANDHAR WEATHER

ਪੰਜਾਬੀ ਗਾਇਕ ਇੰਦਰਜੀਤ ਨਿੱਕੂ ਨੇ ਬੇੜੀ ਖੁਦ ਚਲਾ ਕੇ ਹੜ੍ਹ ਪ੍ਰਭਾਵਿਤ ਘਰਾਂ 'ਚ ਜਾ ਕੇ ਵੰਡਿਆ ਰਾਸ਼ਨ

ਅਜਨਾਲਾ, 31 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਖੇਤਰ ਵਿਚ ਆਏ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਦਾ ਹਾਲ-ਚਾਲ ਜਾਨਣ ਅਤੇ ਉਨ੍ਹਾਂ ਨੂੰ ਰਾਹਤ ਸਮੱਗਰੀ ਵੰਡਣ ਲਈ ਅੱਜ ਪੰਜਾਬੀ ਗਾਇਕ ਇੰਦਰਜੀਤ ਨਿੱਕੂ ਅਜਨਾਲਾ ਪਹੁੰਚੇ । ਜਿੱਥੋਂ ਉਹ ਪੰਜਾਬੀ ਗਾਇਕ ਕਰਨ ਔਜਲਾ ਵਲੋਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਭੇਜੀ ਬੇੜੀ ਨੂੰ ਖੁਦ ਚਲਾ ਕੇ ਫੱਤੇਵਾਲ ਸਮੇਤ ਹੋਰਨਾਂ ਪਿੰਡਾਂ ਵਿਚ ਪਹੁੰਚੇ I ਇਸ ਮੌਕੇ ਗਾਇਕ ਇੰਦਰਜੀਤ ਨਿੱਕੂ ਵਲੋਂ ਜਿੱਥੇ ਹੜ੍ਹ ਪ੍ਰਭਾਵਿਤ ਲੋਕਾਂ ਦਾ ਹਾਲ ਜਾਣਿਆ ਉੱਥੇ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਮਦਦ ਦਾ ਭਰੋਸਾ ਦਿੰਦਿਆਂ ਆਪਣੇ ਵਲੋਂ ਲਿਆਂਦੀ ਰਾਹਤ ਸਮਗਰੀ ਵੀ ਵੰਡੀ ।

'ਅਜੀਤ' ਨਾਲ ਗੱਲਬਾਤ ਕਰਦਿਆਂ ਗਾਇਕ ਇੰਦਰਜੀਤ ਨਿੱਕੂ ਨੇ ਕਿਹਾ ਕਿ ਪੰਜਾਬੀ ਇੰਡਸਟਰੀ ਦੇ ਸਮੂਹ ਕਲਾਕਾਰਾਂ ਨੂੰ ਇਸ ਔਖੀ ਘੜੀ ਵਿਚ ਆਪਣੇ ਪੰਜਾਬੀ ਭੈਣਾਂ -ਭਰਾਵਾਂ ਦੇ ਨਾਲ ਖੜਨਾ ਚਾਹੀਦਾ ਹੈ ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ