JALANDHAR WEATHER

ਮੁੜ ਖੋਲ੍ਹੇ ਗਏ ਸੁਖਨਾ ਦੇ ਹੜ੍ਹ ਗੇਟ

ਚੰਡੀਗੜ੍ਹ, 1 ਸਤੰਬਰ (ਵਿਕਰਮਜੀਤ ਸਿੰਘ ਮਾਨ)- ਪੰਚਕੂਲਾ ਵਿਚ ਫਿਰ ਤੋਂ ਮੋਹਲੇਧਾਰ ਮੀਂਹ ਸ਼ੁਰੂ ਹੋ ਗਿਆ ਹੈ ਤੇ ਘੱਗਰ ਨਦੀ ਨੇ ਭਿਆਨਕ ਰੂਪ ਧਾਰਨ ਕਰ ਲਿਆ ਹੈ। ਘੱਗਰ ਨਦੀ ਵਿਚ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। ਇਸ ਦੇ ਨਾਲ ਹੀ ਹੋਰ ਨਦੀਆਂ ਅਤੇ ਮੀਂਹ ਦੇ ਨਾਲੇ ਵੀ ਉਛਲ ਰਹੇ ਹਨ। ਇਸ ਦੌਰਾਨ ਪੰਚਕੂਲਾ ਜ਼ਿਲ੍ਹਾ ਪ੍ਰਸ਼ਾਸਨ ਹਾਈ ਅਲਰਟ ’ਤੇ ਹੈ ਤੇ ਦੇਰ ਰਾਤ ਚੰਡੀਗੜ੍ਹ ਵਿਚ ਹੋਈ ਭਾਰੀ ਬਾਰਿਸ਼ ਕਾਰਨ ਸ਼ਹਿਰ ਵਿਚ ਪਾਣੀ ਭਰ ਗਿਆ ਹੈ ਤੇ ਸੁਖਨਾ ਦੇ ਹੜ੍ਹ ਗੇਟ ਇਕ ਵਾਰ ਫਿਰ ਖੋਲ੍ਹ ਦਿੱਤੇ ਗਏ ਹਨ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ