JALANDHAR WEATHER

ਜਲੰਧਰ ਪਠਾਨਕੋਟ ਹਾਈਵੇ ’ਤੇ ਬੱਸ ਦੀ ਲਪੇਟ ਵਿਚ ਆਉਣ ਕਰਨ ਇਕ ਦੀ ਮੌਤ, 4 ਜ਼ਖ਼ਮੀ

ਟਾਂਡਾ ਉੜਮੁੜ, (ਹੁਸ਼ਿਆਰਪੁਰ), 1 ਸਤੰਬਰ (ਭਗਵਾਨ ਸਿੰਘ ਸੈਣੀ)- ਜਲੰਧਰ ਪਠਾਨਕੋਟ ਰਾਸ਼ਟਰੀ ਰਾਜਮਾਰਗ ਟਾਂਡਾ ਨੇੜੇ ਪਿੰਡ ਮੂਣਕ ਕਲਾਂ ਵਿਖੇ ਇਕ ਭਿਆਨਕ ਹਾਦਸਾ ਵਾਪਰਿਆ। ਜਲੰਧਰ ਤੋਂ ਪਠਾਨਕੋਟ ਜਾ ਰਹੀ ਇਕ ਬੱਸ ਨੇ ਇਕ ਟਰੈਕਟਰ, ਕਾਰ ਤੇ ਇਕ ਸਕੂਟਰ ਸਵਾਰ ਨੂੰ ਟੱਕਰ ਮਾਰ ਦਿੱਤੀ। ਟਰੈਕਟਰ ਚਾਲਕ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਬਾਕੀ ਚਾਰ ਜ਼ਖਮੀਆਂ ਨੂੰ ਟਾਂਡਾ ਦੇ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਡੀ.ਐਸ.ਪੀ. ਟਾਂਡਾ ਨੇ ਦੱਸਿਆ ਕਿ ਇਹ ਹਾਦਸਾ ਅੱਜ ਸਵੇਰੇ ਉਸ ਸਮੇਂ ਵਾਪਰਿਆ ਜਦੋਂ ਇਕ ਤੇਜ਼ ਰਫ਼ਤਾਰ ਬੱਸ ਨੇ ਤਿੰਨ ਵਾਹਨਾਂ ਨੂੰ ਟੱਕਰ ਮਾਰ ਦਿੱਤੀ। ਟਰੈਕਟਰ ਚਾਲਕ ਇਕ ਪ੍ਰਵਾਸੀ ਮਜ਼ਦੂਰ ਸੀ, ਦੀ ਮੌਕੇ 'ਤੇ ਹੀ ਮੌਤ ਹੋ ਗਈ। ਜੇ.ਸੀ.ਬੀ ਦੀ ਮਦਦ ਨਾਲ ਬੱਸ ਨੂੰ ਰਾਸ਼ਟਰੀ ਰਾਜਮਾਰਗ ਤੋਂ ਹਟਾ ਕੇ ਦੂਜੇ ਪਾਸੇ ਖੜ੍ਹਾ ਕਰ ਦਿੱਤਾ ਗਿਆ ਹੈ ਤਾਂ ਜੋ ਆਵਾਜਾਈ ਨੂੰ ਬਹਾਲ ਕੀਤਾ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਟਾਂਡਾ ਪੁਲਿਸ ਨੇ ਇਸ ਸੰਬੰਧੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ