ਛੱਤ ਡਿੱਗਣ ਨਾਲ ਚਾਚੇ ਤੇ ਭਤੀਜੇ ਦੀ ਮੌਤ

ਮਾਨਸਾ, 1 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹੇ ਦੇ ਪਿੰਡ ਚੈਨੇਵਾਲਾ ਵਿਖੇ ਬੀਤੀ ਰਾਤ ਘਰ ਦੀ ਛੱਤ ਡਿੱਗਣ ਕਰਕੇ ਚਾਚੇ ਤੇ ਭਤੀਜੇ ਦੀ ਮੌਤ ਹੋ ਗਈ ਹੈ। ਮਿ੍ਤਕ ਦੇ ਭਰਾ ਗੁਰਮੇਲ ਸਿੰਘ ਨੇ ਦੱਸਿਆ ਕਿ ਦੇਰ ਰਾਤ ਟੀ.ਵੀ. ਵੇਖਦਿਆਂ ਉਸ ਦਾ ਭਰਾ, ਬੇਟਾ ਤੇ ਛੋਟੀ ਬੱਚੀ ਇਕੋ ਕਮਰੇ 'ਚ ਸੌਂ ਗਏ। ਉਨ੍ਹਾਂ ਦੱਸਿਆ ਕਿ ਬਾਰਿਸ਼ ਦੇ ਚੱਲਦਿਆਂ ਅਚਾਨਕ ਕਮਰੇ ਦੀ ਛੱਤ ਡਿੱਗ ਪਈ ਅਤੇ ਤਿੰਨੇ ਮਲਬੇ ਹੇਠ ਦਬ ਗਏ। ਬਲਜੀਤ ਸਿੰਘ (35) ਅਤੇ ਉਸ ਦੇ ਭਤੀਜੇ ਗੁਰਜੋਤ ਸਿੰਘ (10) ਦੀ ਮੌਕੇ 'ਤੇ ਮੌਤ ਹੋ ਗਈ ਜਦਕਿ ਬੱਚੀ ਨੂੰ ਬਾਹਰ ਕੱਢ ਲਿਆ ਗਿਆ। ਅੱਜ ਸਵੇਰੇ ਘਟਨਾ ਸਥਾਨ 'ਤੇ ਹਲਕਾ ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਅਧਿਕਾਰੀਆਂ ਸਮੇਤ ਪਹੁੰਚੇ, ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਵਲੋਂ ਬਣਦੀ ਸਹਾਇਤਾ ਦਿੱਤੀ ਜਾਵੇਗੀ।