JALANDHAR WEATHER

ਇਸ ਮੁਸ਼ਕਿਲ ਘੜੀ ’ਚ ਅਫ਼ਗਾਨਿਸਤਾਨ ਦੇ ਨਾਲ ਖੜਾ ਹੈ ਭਾਰਤ- ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ, 1 ਸਤੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਫ਼ਗਾਨਿਸਤਾਨ ਵਿਚ ਆਏ ਭੁਚਾਲ ਤੇ ਹੋਏ ਨੁਕਸਾ ਸੰਬੰਧੀ ਟਵੀਟ ਕੀਤਾ ਹੈ। ਉਨ੍ਹਾਂ ਕਿਹਾ ਕਿ ਅਫ਼ਗਾਨਿਸਤਾਨ ਵਿਚ ਭੁਚਾਲ ਕਾਰਨ ਹੋਏ ਜਾਨੀ ਨੁਕਸਾਨ ਤੋਂ ਬਹੁਤ ਦੁਖੀ ਹਾਂ। ਇਸ ਮੁਸ਼ਕਿਲ ਘੜੀ ਵਿਚ ਸਾਡੇ ਵਿਚਾਰ ਅਤੇ ਪ੍ਰਾਰਥਨਾਵਾਂ ਦੁਖੀ ਪਰਿਵਾਰਾਂ ਦੇ ਨਾਲ ਹਨ ਅਤੇ ਅਸੀਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦੇ ਹਾਂ। ਉਨ੍ਹਾਂ ਕਿਹਾ ਕਿ ਭਾਰਤ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਮਨੁੱਖੀ ਸਹਾਇਤਾ ਅਤੇ ਰਾਹਤ ਪ੍ਰਦਾਨ ਕਰਨ ਲਈ ਤਿਆਰ ਹੈ।


ਦੱਸ ਦੇਈਏ ਕਿ ਅਫ਼ਗਾਨਿਸਤਾਨ ਵਿਚ ਐਤਵਾਰ ਅੱਧੀ ਰਾਤ 11:47 (ਸਥਾਨਕ ਸਮੇਂ) ’ਤੇ ਰੈਕਟਰ ਪੈਮਾਨੇ ’ਤੇ 6 ਦੀ ਤੀਬਰਤਾ ਦਾ ਭੁਚਾਲ ਆਇਆ। ਇਸ ਵਿਚ ਹੁਣ ਤੱਕ 622 ਲੋਕਾਂ ਦੀ ਮੌਤ ਹੋ ਗਈ ਹੈ, ਜਦੋਂ ਕਿ 1500 ਤੋਂ ਵੱਧ ਲੋਕ ਜ਼ਖਮੀ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ