JALANDHAR WEATHER

ਸੁਲਤਾਨਪੁਰ ਲੋਧੀ ਹਲਕੇ ਅੰਦਰ ਲੰਘਦੀ ਕਾਲ਼ੀ ਵੇਈਂ ਨੇ ਵੀ ਨੇ ਝੋਨੇ ਦੇ ਖੇਤਾਂ ਨੂੰ ਆਪਣੀ ਲਪੇਟ ਵਿਚ ਲਿਆ

ਸੁਲਤਾਨਪੁਰ ਲੋਧੀ, (ਕਪੂਰਥਲਾ), 2 ਸਤੰਬਰ (ਥਿੰਦ)- ਹਲਕਾ ਸੁਲਤਾਨਪੁਰ ਲੋਧੀ ਅੰਦਰ ਲਗਾਤਾਰ ਪੈ ਰਹੇ ਭਾਰੀ ਮੀਂਹ ਤੋਂ ਬਾਅਦ ਕਾਲੀ ਵੇਈ ਵਿਚ ਪਾਣੀ ਦਾ ਜ਼ਬਰਦਸਤ ਉਛਾਲ ਆ ਗਿਆ ਹੈ। ਕਾਲੀ ਵੇਈਂ ਦੇ ਪਾਣੀ ਨੇ ਨਾਲ ਲੱਗਦੇ ਖੇਤਾਂ ਵਿਚ ਝੋਨੇ ਦੀ ਫਸਲ ਨੂੰ ਆਪਣੀ ਲਪੇਟ ਵਿਚ ਲੈ ਲਿਆ ਹੈ। ਹਲਕਾ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਅੱਜ ਵੱਖ-ਵੱਖ ਪਿੰਡਾਂ ਦਾ ਦੌਰਾ ਕਰਦਿਆਂ ਸਥਿਤੀ ਦਾ ਜਾਇਜ਼ਾ ਲਿਆ। ਪਿੰਡ ਕਾਲੇਵਾਲ ਵਿਖੇ ਪਹੁੰਚਣ ’ਤੇ ਉਹਨਾਂ ਨੇ ਤੁਰੰਤ ਡ੍ਰੇਨੇਜ ਵਿਭਾਗ ਦੇ ਅਧਿਕਾਰੀਆਂ ਨੂੰ ਫੋਨ ਲਗਾ ਕੇ ਹਦਾਇਤਾਂ ਜਾਰੀ ਕੀਤੀਆਂ ਕਿ ਇਸ ਦੇ ਪੁਲਾਂ ਹੇਠ ਜਮਾਂ ਹੋਈ ਬੂਟੀ ਨੂੰ ਤੁਰੰਤ ਸਾਫ ਕੀਤਾ ਜਾਵੇ। ਇਸ ਮੌਕੇ ਹਾਜ਼ਰ ਕਿਸਾਨਾਂ ਨੇ ਦੱਸਿਆ ਕਿ ਪ੍ਰਸ਼ਾਸਨ ਨੂੰ ਕਈ ਵਾਰੀ ਇਸ ਸੰਬੰਧੀ ਸੂਚਿਤ ਕੀਤਾ ਗਿਆ ਪਰ ਉਹਨਾਂ ਨੇ ਇਸ ਪਾਸੇ ਧਿਆਨ ਨਹੀਂ ਦਿੱਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ