ਲਗਾਤਾਰ ਬਾਰਿਸ਼ ਪੈਣ ਕਾਰਨ ਡਿੱਗੀ ਛੱਤ, ਬੱਚੀ ਦੀ ਮੌਤ

ਸਠਿਆਲਾ, (ਅੰਮ੍ਰਿਤਸਰ), 12 ਸਤੰਬਰ (ਜਗੀਰ ਸਿੰਘ ਸਫਰੀ)- ਕਸਬਾ ਸਠਿਆਲਾ ਦੇ ਇਕ ਗਰੀਬ ਪਰਿਵਾਰ ਦੇ ਘਰ ਦੇ ਮਕਾਨ ਦੀ ਛੱਤ ਡਿੱਗਣ ਕਾਰਨ ਇਕ ਬੱਚੀ ਦੀ ਮੌਤ ਹੋ ਗਈ। ਇਸ ਮੌਕੇ ਕੁਲਦੀਪ ਸਿੰਘ ਨੇ ਦੱਸਿਆ ਹੈ ਕਿ ਮੇਰੇ ਭਰਾ ਰਾਜਵਿੰਦਰ ਸਿੰਘ ਦਾ ਪਰਿਵਾਰ ਮਕਾਨ ਹੇਠ ਬੈਠੇ ਸਨ ਤੇ ਲਗਾਤਾਰ ਬਾਰਿਸ਼ ਪੈਣ ਕਾਰਨ ਮਕਾਨ ਦੀ ਛੱਤ ਡਿੱਗ ਪਈ ਤੇ ਮੌਕੇ ’ਤੇ ਰਮਨਜੀਤ ਕੌਰ 11 ਸਾਲ ਦੀ ਮੌਤ ਹੋ ਗਈ ਹੈ ਤੇ ਉਸ ਦੀ ਮਾਂ ਰਮਨਜੀਤ ਕੌਰ ਤੇ ਉਸ ਦੀ ਭੈਣ ਗੰਭੀਰ ਜ਼ਖ਼ਮੀ ਹੋ ਗਏ ਹਨ। ਉਨ੍ਹਾਂ ਨੂੰ ਸਰਕਾਰੀ ਹਸਪਤਾਲ ਬਾਬਾ ਬਕਾਲਾ ਸਾਹਿਬ ਦਾਖਲ ਕਰਵਾਇਆ ਗਿਆ।