JALANDHAR WEATHER

ਭਾਰਤੀ ਚੋਣ ਕਮਿਸ਼ਨ ਦੀ ਟੀਮ ਵਲੋਂ ਜ਼ਿਲ੍ਹਾ ਬਠਿੰਡਾ ਦੇ ਪੋਲਿੰਗ ਸਟੇਸ਼ਨਾਂ ਦਾ ਦੌਰਾ ਕਰਕੇ ਲਿਆ ਜਾਇਜ਼ਾ

ਬਠਿੰਡਾ, 2 ਸਤੰਬਰ (ਅੰਮ੍ਰਿਤਪਾਲ ਸਿੰਘ ਵਲਾਣ)- ਭਾਰਤੀ ਚੋਣ ਕਮਿਸ਼ਨ, ਨਵੀਂ ਦਿੱਲੀ ਦੀ ਟੀਮ ਅੰਡਰ ਸੈਕਟਰੀ ਵਿਬੋਰ ਅਗਰਵਾਲ ਦੀ ਅਗਵਾਈ ਵਾਲੀ 5 ਮੈਂਬਰੀ ਟੀਮ ਵਲੋਂ ਜ਼ਿਲ੍ਹੇ ਬਠਿੰਡਾ ਦੇ ਵਿਧਾਨ ਸਭਾ ਹਲਕਿਆਂ 90-ਰਾਮਪੁਰਾ ਫੂਲ, 91-ਭੁੱਚੋਂ ਮੰਡੀ ਅਤੇ 92-ਬਠਿੰਡਾ ਸ਼ਹਿਰੀ ਦੇ ਪੋਲਿੰਗ ਸਟੇਸ਼ਨਾਂ ਦਾ ਦੌਰਾ ਕਰਕੇ ਜਾਇਜ਼ਾ ਲਿਆ ਗਿਆ। ਇਸ ਮੌਕੇ ਟੀਮ ਵਲੋਂ ਜਿਥੇ ਬੂਥਾਂ ਦੇ ਬੂਥ ਲੈਵਲ ਅਧਿਕਾਰੀ (ਬੀ.ਐਲ.ਓਜ਼) ਅਤੇ ਸੁਪਰਵਾਈਜ਼ਰਾਂ ਨੂੰ ਲੋੜੀਂਦੀਆਂ ਹਦਾਇਤਾਂ ਦਿੱਤੀਆਂ, ਉਥੇ ਹੀ ਉਨ੍ਹਾਂ ਵਲੋਂ ਪੋਲਿੰਗ ਸਟੇਸ਼ਨ ’ਤੇ ਦਿੱਤੀਆਂ ਜਾਣ ਵਾਲੀਆਂ ਮੁੱਢਲੀਆਂ ਸਹੂਲਤਾਂ ’ਤੇ ਤਸੱਲੀ ਵੀ ਪ੍ਰਗਟਾਈ ਗਈ। ਇਸ ਤੋਂ ਪਹਿਲਾਂ ਭਾਰਤ ਚੋਣ ਕਮਿਸ਼ਨ ਦੀ ਟੀਮ ਵਲੋਂ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਵੋਟਰ ਸੂਚੀ ਦੀ ਸੁਧਾਈ, ਬੀ.ਐਲ.ਓਜ਼. ਤੇ ਸੁਪਰਵਾਈਜ਼ਰਾਂ ਦੀ ਟ੍ਰੇਨਿੰਗ, ਉਨ੍ਹਾਂ ਦੀਆਂ ਡਿਊਟੀਆਂ, ਸੰਵਿਧਾਨ ਵਿਚ ਚੋਣਾਂ ਨਾਲ ਸੰਬੰਧਿਤ ਧਾਰਾਵਾਂ ਤੇ ਵੋਟਰ ਸੂਚੀ ਨਾਲ ਸੰਬੰਧਿਤ ਨਿਯਮਾਂ ’ਤੇ ਵਿਚਾਰ-ਚਰਚਾ ਕੀਤੀ ਗਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ