JALANDHAR WEATHER

ਹੜ੍ਹ ਪੀੜਤਾਂ ਨੂੰ ਸਿਹਤ ਸਹੂਲਤਾਂ ਮੁੱਹਈਆ ਕਰਵਾਉਣ ਲਈ ਸਿਹਤ ਮੰਤਰੀ ਡਾ. ਬਲਬੀਰ ਸਿੰਘ 23 ਐਬੂਲੈਂਸ ਅਤੇ ਮੈਡੀਕਲ ਟੀਮਾਂ ਲੈ ਕੇ ਅਜਨਾਲਾ ਪੁੱਜੇ

ਅਜਨਾਲਾ, 2 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸਰਹੱਦੀ ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਆਏ ਭਿਆਨਕ ਹੜ੍ਹਾਂ ਦੀ ਮਾਰ ਹੇਠ ਆਏ ਲੋਕਾਂ ਨੂੰ ਸਿਹਤ ਸਹੂਲਤਾਂ ਮੁੱਹਈਆ ਕਰਵਾਉਣ ਲਈ ਹਲਕਾ ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਵਲੋਂ ਕੀਤੀ ਅਪੀਲ ਤੇ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ 23 ਐਂਬੂਲੈਂਸਾਂ ਅਤੇ ਮਾਹਿਰ ਡਾਕਟਰਾਂ ਦੀਆਂ ਟੀਮਾਂ ਸਮੇਤ ਅਜਨਾਲਾ ਪੁੱਜੇ ਹੋਏ ਹਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਹੜ੍ਹਾਂ ਤੋਂ ਬਾਅਦ ਲੋਕਾਂ ਨੂੰ ਸਿਹਤ ਸਹੂਲਤਾਂ ਮੁਹਈਆ ਕਰਵਾਉਣ ਲਈ ਹਰ ਤਰ੍ਹਾਂ ਦੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਹੜ੍ਹਾਂ ਕਾਰਨ ਫੈਲਣ ਵਾਲੀਆਂ ਬਿਮਾਰੀਆਂ ਤੋਂ ਇਲਾਵਾ ਸੱਪ ਅਤੇ ਕੁੱਤੇ ਦੇ ਕੱਟਣ ਦੇ ਇਲਾਜ ਲਈ ਸਿਵਲ ਹਸਪਤਾਲ ਅਜਨਾਲਾ ਵਿਖੇ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ। ਉਹਨਾਂ ਇਹ ਵੀ ਦੱਸਿਆ ਕਿ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਸਹਿਯੋਗ ਸਦਕਾ ਲੋੜਵੰਦ ਪਰਿਵਾਰਾਂ ਦੀ ਆਰਥਿਕ ਮਦਦ ਵੀ ਕੀਤੀ ਜਾਵੇਗੀ ਅਤੇ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਮੈਡੀਕਲ ਟੀਮਾਂ ਦੇ ਨਾਲ ਆਸ਼ਾ ਵਰਕਰਾਂ ਆਪਣੀਆਂ ਸੇਵਾਵਾਂ ਨਿਭਾਉਣਗੀਆਂ 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ