JALANDHAR WEATHER

ਲਾਰੈਂਸ ਬਿਸ਼ਨੋਈ ਗਰੋਹ ਦੇ ਨਜ਼ਦੀਕੀ 2 ਸਾਥੀ 5 ਪਿਸਤੌਲਾਂ ਸਮੇਤ ਗ੍ਰਿਫਤਾਰ

ਸ੍ਰੀ ਮੁਕਤਸਰ ਸਾਹਿਬ, 2 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਲਾਰੈਂਸ ਬਿਸ਼ਨੋਈ ਗਰੋਹ ਦੇ ਨਜ਼ਦੀਕੀ ਦੋ ਸਾਥੀ ਪੰਜ ਪਿਸਤੌਲਾਂ ਸਮੇਤ ਗ੍ਰਿਫਤਾਰ ਕੀਤੇ ਗਏ ਹਨ। ਇਹ ਜਾਣਕਾਰੀ ਪ੍ਰੈਸ ਕਾਨਫਰੰਸ ਦੌਰਾਨ ਜ਼ਿਲ੍ਹਾ ਪੁਲਿਸ ਮੁਖੀ ਡਾ. ਅਖਿਲ ਚੌਧਰੀ ਨੇ ਗੱਲਬਾਤ ਕਰਦਿਆਂ ਦਿੱਤੀ। ਉਨ੍ਹਾਂ ਕਿਹਾ ਕਿ ਦੋਸ਼ੀਆਂ ਨੇ ਇਹ ਪਿਸਤੌਲ ਮੱਧ ਪ੍ਰਦੇਸ਼ ਤੋਂ ਮੰਗਵਾਏ ਹਨ ਜਿਨ੍ਹਾਂ ਵਿਚੋਂ ਦੋ ਪਿਸਤੌਲਾਂ ਦੋਸ਼ੀਆਂ ਨੇ ਆਪਣੇ ਕੋਲ ਰੱਖੀਆਂ ਅਤੇ ਬਾਕੀ ਤਿੰਨ ਪਿਸਤੌਲਾਂ ਅੱਗੇ ਸਪੁਰਦ ਕਰਨੀਆਂ ਸਨ।

ਇਨ੍ਹਾਂ ਵਿਚੋਂ ਚਾਰ ਪਿਸਤੌਲ .32 ਬੋਰ ਅਤੇ ਇਕ .30 ਬੋਰ ਹੈ। ਇਸ ਤੋਂ ਇਲਾਵਾ 10 ਮੈਗਜ਼ੀਨ ਬਰਾਮਦ ਕੀਤੇ ਗਏ ਹਨ। ਜੇਕਰ ਦੋਸ਼ੀ ਕਾਬੂ ਨਾ ਆਉਂਦੇ ਤਾਂ ਕਿਸੇ ਵੀ ਵਾਰਦਾਤ ਨੂੰ ਅੰਜਾਮ ਦੇ ਸਕਦੇ ਸਨ। ਗ੍ਰਿਫਤਾਰ ਦੋਸ਼ੀਆਂ ਨੂੰ ਅੱਜ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ, ਜਿਥੇ ਪੁਲਿਸ ਉਨ੍ਹਾਂ ਦਾ ਪੁਲਿਸ ਰਿਮਾਂਡ ਹਾਸਿਲ ਕਰਕੇ ਗਰੋਹ ਦੇ ਨੈੱਟਵਰਕ ਅਤੇ ਅਪਰਾਧਿਕ ਸਰਗਰਮੀਆਂ ਨੂੰ ਪੂਰੀ ਤਰ੍ਹਾਂ ਤੋੜਨ ਲਈ ਜਾਂਚ ਅੱਗੇ ਵਧਾਏਗੀ। ਦੋਸ਼ੀਆਂ ਦੀ ਪਛਾਣ ਗੁਰਦੀਪ ਸਿੰਘ ਜ਼ਿਲ੍ਹਾ ਮੋਗਾ ਅਤੇ ਗੁਰਸੇਵਕ ਸਿੰਘ ਜ਼ਿਲ੍ਹਾ ਲੁਧਿਆਣਾ ਵਜੋਂ ਹੋਈ ਹੈ। ਇਸ ਦੌਰਾਨ ਮਨਮੀਤ ਸਿੰਘ ਢਿੱਲੋਂ ਐਸ.ਪੀ. (ਡੀ), ਜਸਪਾਲ ਸਿੰਘ ਧਾਲੀਵਾਲ ਡੀ.ਐਸ.ਪੀ. ਲੰਬੀ, ਇੰਸਪੈਕਟਰ ਗੁਰਵਿੰਦਰ ਸਿੰਘ ਐਸ. ਐਚ.ਓ. ਲੰਬੀ, ਕਰਮਜੀਤ ਕੌਰ ਐਸ.ਐਚ.ਓ. ਕਬਰਵਾਲਾ, ਕੁਲਬੀਰ ਚੰਦ ਇੰਚਾਰਜ ਸੀ.ਆਈ.ਏ. ਸਟਾਫ਼ ਮਲੋਟ ਹਾਜ਼ਰ ਸਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ