JALANDHAR WEATHER

ਜਸਤਰਵਾਲ ਤੇ ਉਮਰਪੁਰਾ ਦੀਆਂ ਫਸਲਾਂ ਬੁਰੀ ਤਰ੍ਹਾਂ ਪਾਣੀ 'ਚ ਘਿਰੀਆਂ

ਓਠੀਆਂ/ਅੰਮ੍ਰਿਤਸਰ, 2 ਸਤੰਬਰ (ਗੁਰਵਿੰਦਰ ਸਿੰਘ ਛੀਨਾ)-ਸਰਹੱਦੀ ਪਿੰਡਾਂ ਵਿਚ ਪਿਛਲੇ ਦਿਨਾਂ ਤੋਂ ਆਏ ਹੜ੍ਹਾਂ ਕਾਰਨ ਲੋਕਾਂ ਦੀਆਂ ਫਸਲਾਂ ਪੂਰੀ ਤਰ੍ਹਾਂ ਖਰਾਬ ਹੋ ਰਹੀਆਂ ਹਨ, ਜਿਸ ਤਹਿਤ ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਪੈਂਦੇ ਪਿੰਡ ਜਸਤਰਵਾਲ, ਉਮਰਪੁਰਾ ਵਿਚ ਪਾਣੀ ਆ ਗਿਆ ਹੈ। ਜਸਤਰਾਲ, ਉਮਰਪੁਰਾ ਕੜਿਆਲ ਅਤੇ ਛੀਨਾ ਕਰਮ ਸਿੰਘ ਦੇ ਕਿਸਾਨਾਂ ਦੀਆਂ ਫਸਲਾਂ ਬੁਰੀ ਤਰ੍ਹਾਂ ਪਾਣੀ ਵਿਚ ਡੁੱਬ ਗਈਆਂ ਹਨ। ਪਿੰਡ ਉਮਰਪੁਰਾ ਦੇ ਸਾਬਕਾ ਸਰਪੰਚ ਜਸਵਿੰਦਰ ਸਿੰਘ ਨੇ ਦੱਸਿਆ ਕਿ ਸਾਡੀਆਂ ਪੈਲੀਆਂ ਨੀਵੀਆਂ ਹੋਣ ਕਾਰਨ ਸਾਡਾ ਬਹੁਤ ਨੁਕਸਾਨ ਹੋਇਆ ਹੈ। ਸਾਡੀਆਂ ਫਸਲਾਂ ਪੂਰੀ ਤਰ੍ਹਾਂ ਖਰਾਬ ਹੋ ਗਈਆਂ ਹਨ ਅਤੇ ਪਾਣੀ ਦਾ ਪੱਧਰ ਘਟਣ ਦਾ ਨਾਂਅ ਨਹੀਂ ਲੈ ਰਿਹਾ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ