JALANDHAR WEATHER

ਵਿਧਾਇਕਾ ਭਰਾਜ ਸੁਲਤਾਨਪੁਰ ਲੋਧੀ ਦੇ ਹੜ੍ਹ ਪੀੜਤਾਂ ਲਈ 5 ਟਰੱਕ ਰਾਸ਼ਨ ਤੇ ਹਰਾ ਚਾਰਾ ਲੈ ਕੇ ਪੁੱਜੇ

ਸੁਲਤਾਨਪੁਰ ਲੋਧੀ, 2 ਸਤੰਬਰ (ਜਗਮੋਹਣ ਸਿੰਘ ਥਿੰਦ/ਰਣਧੀਰ ਸਿੰਘ ਫੱਗੂਵਾਲਾ/ਧੀਰਜ ਪਸ਼ੋਰੀਆ)-ਬੀਤੇ ਦਿਨਾਂ ਤੋਂ ਸੁਲਤਾਨਪੁਰ ਲੋਧੀ ਦੇ ਹਲਕੇ ਮੰਡ ਇਲਾਕੇ ਵਿਚ ਆਏ ਹੜ੍ਹ ਕਾਰਨ ਉਥੋਂ ਰਹਿੰਦੇ ਲੋਕ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ। ਉਨ੍ਹਾਂ ਦੀ ਸਹਾਇਤਾ ਲਈ ਹਲਕਾ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਅੱਜ ਪੰਜ ਟਰੱਕ ਰਾਸ਼ਨ ਅਤੇ ਹਰੇ ਚਾਰੇ ਦੇ ਲੈ ਕੇ ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਵਿਖੇ ਪਹੁੰਚੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਲੋਕਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਅੱਜ ਸਾਡੇ ਸਮੁੱਚੇ ਪੰਜਾਬੀਆਂ ਦਾ ਫਰਜ਼ ਬਣਦਾ ਹੈ ਕਿ ਅਸੀਂ ਆਪਣੇ ਲੋਕਾਂ ਦਾ ਸਾਥ ਦਈਏ। ਉਨ੍ਹਾਂ ਦਾ ਸਵਾਗਤ ਕਰਦਿਆਂ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਹੜ੍ਹਾਂ ਨਾਲ ਲੋਕ ਪ੍ਰਭਾਵਿਤ ਹੋਏ ਹਨ। ਉਨ੍ਹਾਂ ਨੂੰ ਰਾਸ਼ਨ ਅਤੇ ਹਰੇ ਚਾਰੇ ਦੀ ਵੱਡੀ ਲੋੜ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ