ਸੰਪ੍ਰਦਾਇ ਰਾੜਾ ਸਾਹਿਬ ਦੇ ਮੁਖੀ ਸੰਤ ਬਲਜਿੰਦਰ ਸਿੰਘ ਬਹੁਪੱਖੀ ਸ਼ਖਸੀਅਤ ਸਨ – ਮੰਤਰੀ ਅਮਨ ਅਰੋੜਾ

ਰਾੜਾ ਸਾਹਿਬ, 2 ਸਤੰਬਰ (ਸੁਖਵੀਰ ਸਿੰਘ ਚਣਕੋਈਆਂ)-ਅੱਜ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿਖੇ ਪਹੁੰਚ ਕੇ ਆਮ ਆਦਮੀ ਪਾਰਟੀ ਪੰਜਾਬ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੰਪ੍ਰਦਾਇ ਸੰਤ ਬਲਜਿੰਦਰ ਸਿੰਘ ਦੇ ਅਕਾਲ ਚਲਾਣੇ ‘ਤੇ ਦੁੱਖ ਪ੍ਰਗਟ ਕੀਤਾ। ਇਸ ਦੌਰਾਨ ਉਨ੍ਹਾਂ ਨਾਲ ਵਿਧਾਇਕ ਅਮਰਗੜ੍ਹ ਜਸਵੰਤ ਸਿੰਘ ਗੱਜਣਮਾਜਰਾ, ਵਿਧਾਇਕ ਮਲੇਰਕੋਟਲਾ ਜਮੀਲ ਉਲ ਰਹਿਮਾਨ ਆਦਿ ਸਨ। ਪ੍ਰਧਾਨ ਅਮਨ ਅਰੋੜਾ ਨੇ ਟਰੱਸਟ ਦੇ ਮੈਂਬਰਾਂ, ਪਰਿਵਾਰਕ ਮੈਂਬਰਾਂ ਅਤੇ ਸੇਵਾਦਾਰਾਂ ਨਾਲ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਸੰਤ ਬਲਜਿੰਦਰ ਸਿੰਘ ਜੀ ਬਹੁਪੱਖੀ ਸ਼ਖਸੀਅਤ ਸਨ ਜਿਨ੍ਹਾਂ ਨੇ ਮਨੁੱਖਤਾ ਨੂੰ ਗੁਰਬਾਣੀ ਸਿਮਰਨ ਨਾਲ ਜੋੜ੍ਹਿਆ ਜਿਨ੍ਹਾਂ ਦੇ ਸੰਸਾਰ ਤੋਂ ਚਲੇ ਜਾਣ ਨਾਲ ਇਕ ਪਰਿਵਾਰ ‘ਤੇ ਸੰਸਥਾ ਨੂੰ ਨਹੀਂ ਸਗੋਂ ਪੂਰੇ ਸੰਸਾਰ ਨੂੰ ਵੱਡਾ ਘਾਟਾ ਪਿਆ ਹੈ। ਉਨ੍ਹਾਂ ਕਿਹਾ ਕਿ ਸੰਤ ਬਲਜਿੰਦਰ ਸਿੰਘ ਜੀ ਦੀਆਂ ਸਿੱਖ ਕੌਮ ਪ੍ਰਤੀ ਸੇਵਾਵਾਂ ਨੂੰ ਭੁਲਾਇਆ ਨਹੀਂ ਜਾ ਸਕਦਾ।
ਇਸ ਮੌਕੇ ਭਾਈ ਗੁਰਨਾਮ ਸਿੰਘ ਅੜੈਚਾਂ, ਭਾਈ ਮਲਕੀਤ ਸਿੰਘ ਪਨੇਸਰ, ਐਡਵੋਕੇਟ ਭਵਪ੍ਰੀਤ ਸਿੰਘ ਮੂੰਡੀ, ਜਗਜੀਤ ਸਿੰਘ ਗਿੱਲ, ਗੁਰਨਾਮ ਕੌਰ, ਮਹਾਪੁਰਸ਼ਾਂ ਦੇ ਭਰਾ ਗੁਰਦੀਪ ਸਿੰਘ, ਸਰਪੰਚ ਮਨਦੀਪ ਸਿੰਘ ਪੰਨੂੰ ਕਟਾਹਰੀ, ਗੁਰਪ੍ਰੀਤ ਸਿੰਘ ਨਿਹਾਲਗੜ੍ਹ, ਯਾਦਵਿੰਦਰ ਸਿੰਘ ਨਿਹਾਲਗੜ੍ਹ, ਬਲਵਿੰਦਰ ਸਿੰਘ ਹਰੀਗੜ੍ਹ ਬਾਵਾ ਸਿੰਘ, ਸੁਖਵਿੰਦਰ ਸਿੰਘ, ਪਰਮਜੀਤ ਸਿੰਘ, ਕਮਿੱਕਰ ਸਿੰਘ ਕਟਾਹਰੀ ਆਦਿ ਸਨ।