ਹੜ੍ਹ ਪੀੜਤਾਂ ਦੀ ਮਦਦ ਲਈ ਆਪਣੀ ਟੀਮ ਨਾਲ ਪੁੱਜੇ ਪੰਜਾਬੀ ਗਾਇਕ ਇੰਦਰਜੀਤ ਨਿੱਕੂ

ਫਿਰੋਜ਼ਪੁਰ, 2 ਸਤੰਬਰ (ਕੁਲਬੀਰ ਸਿੰਘ ਸੋਢੀ)-ਜ਼ਿਲ੍ਹਾ ਫਿਰੋਜ਼ਪੁਰ ਦੇ ਸਰਹੱਦੀ ਖੇਤਰ ਦੇ ਲੋਕ ਵੱਡੀ ਮਾਤਰਾ ਵਿਚ ਹੜ੍ਹ ਦੇ ਪਾਣੀ ਦੀ ਮਾਰ ਹੇਠ ਆ ਚੁੱਕੇ ਹਨ ਜਿਨ੍ਹਾਂ ਦੀ ਮਦਦ ਲਈ ਲਗਾਤਰ ਸਮਾਜ ਸੇਵੀ ਤੇ ਧਾਰਮਿਕ ਸੰਸਥਾਵਾਂ ਦੇ ਮੈਂਬਰ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਪਹੁੰਚੇ ਹੋਏ ਹਨ, ਜੋ ਸੁੱਕਾ ਰਾਸ਼ਨ ਤੇ ਹੋਰ ਜ਼ਰੂਰੀ ਵਸਤੂਆਂ ਮੁਹੱਈਆ ਕਰਵਾ ਰਹੇ ਹਨl ਇਸਦੇ ਚਲਦੇ ਪੰਜਾਬੀ ਇੰਡਸਟਰੀ ਦੇ ਨਾਮਵਰ ਗਾਇਕ ਤੇ ਅਦਾਕਾਰ ਇੰਦਰਜੀਤ ਨਿੱਕੂ ਆਪਣੀ ਟੀਮ ਨਾਲ ਸਰਹੱਦੀ ਪਿੰਡ ਚੂਹੜੀ ਵਾਲਾ ਵਿਖੇ ਪਹੁੰਚੇ l ਜਿਥੇ ਉਨ੍ਹਾਂ ਨੇ ਪੀੜਤ ਪਰਿਵਾਰਾਂ ਨੂੰ ਰਾਹਤ ਸਮੱਗਰੀ ਦਿੱਤੀ ਤੇ ਮੁਸ਼ਕਿਲਾਂ ਨੂੰ ਸੁਣਿਆ ਅਤੇ ਆਪਣੀ ਤੇ ਟੀਮ ਵਲੋਂ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਿੱਤਾ l ਇਸ ਮੌਕੇ ਮਰਹੂਮ ਪੰਜਾਬੀ ਗਾਇਕ ਕੁਲਦੀਪ ਮਾਣਕ ਦੇ ਸਪੁੱਤਰ ਯੁੱਧਵੀਰ ਮਾਣਕ ਵੀ ਹਾਜ਼ਰ ਸਨl