JALANDHAR WEATHER

ਸ਼੍ਰੋਮਣੀ ਅਕਾਲੀ ਦਲ ਵਲੋਂ ਹੜ੍ਹ ਪੀੜਤ ਸਰਹੱਦੀ ਪਿੰਡਾਂ 'ਚ ਵੰਡਿਆ ਰਾਸ਼ਨ

ਓਠੀਆਂ, 2 ਸਤੰਬਰ (ਗੁਰਵਿੰਦਰ ਸਿੰਘ ਛੀਨਾ)-ਪਿਛਲੇ ਦਿਨਾਂ ਤੋਂ ਆਏ ਹੜ੍ਹਾਂ ਕਾਰਨ ਸਰਹੱਦੀ ਇਲਾਕੇ ਦੇ ਪਿੰਡਾਂ ਵਿਚ ਪਿੰਡ ਵਾਸੀਆਂ ਦਾ ਬਹੁਤ ਮੰਦਾ ਹਾਲ ਹੋ ਰਿਹਾ ਹੈ। ਪੰਜਾਬ ਦੀ ਸ਼੍ਰੋਮਣੀ ਅਕਾਲੀ ਦਲ ਦੀ ਪਾਰਟੀ ਵਲੋਂ ਸਰਹੱਦੀ ਪਿੰਡਾਂ ਦੇ ਹੜ੍ਹ ਪੀੜਤਾਂ ਦੀ ਪੂਰੀ ਮਦਦ ਕੀਤੀ ਜਾ ਰਹੀ ਹੈ। ਅੱਜ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਰਾਣਾ ਰਣਬੀਰ ਸਿੰਘ ਲੋਪੋਕੇ ਅਤੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸੁਰਜੀਤ ਸਿੰਘ ਭਿੱਟੇਵੱਡੇ ਵਲੋਂ ਸਰਹੱਦੀ ਪਿੰਡ ਭਿੰਡੀ ਔਲਖ, ਤੱਲੇ, ਸ਼ਾਹਪੁਰ, ਭਲੋਟ, ਖੱਸੂਪੁਰੇ, ਜਸਤਰਵਾਲ, ਉਮਰਪੁਰਾ ਪਿੰਡਾਂ ਵਿਚ ਜਾ ਕੇ ਪੀੜਤਾਂ ਨੂੰ ਰਾਸ਼ਨ ਅਤੇ ਹੋਰ ਲੋੜੀਂਦਾ ਸਾਮਾਨ ਦਿੱਤਾ ਗਿਆ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ