ਪੰਜਾਬ 'ਚ ਕਮੇਟੀਆਂ ਬਣਾ ਕੇ ਹੜ੍ਹ ਪੀੜਤਾਂ ਦੀ ਮਦਦ ਕਰਾਂਗੇ - ਰਾਜਾ ਵੜਿੰਗ

ਸ੍ਰੀ ਮੁਕਤਸਰ ਸਾਹਿਬ, 2 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਵਿਚ ਹੜ੍ਹਾਂ ਦੀ ਭਿਆਨਕਤਾ ਦੇ ਮੱਦੇਨਜ਼ਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਆਪਣੇ ਗ੍ਰਹਿ ਸ੍ਰੀ ਮੁਕਤਸਰ ਸਾਹਿਬ, ਫਿਰੋਜ਼ਪੁਰ ਅਤੇ ਫਾਜ਼ਿਲਕਾ ਜ਼ਿਲ੍ਹਿਆਂ ਦੇ ਕਾਂਗਰਸੀ ਆਗੂਆਂ ਦੀ ਮੀਟਿੰਗ ਬੁਲਾਈ ਅਤੇ ਦੇਰ ਸ਼ਾਮ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਕਿਹਾ ਕਿ ਪੰਜਾਬ ਭਰ ਵਿਚ ਪੀੜਤ ਲੋਕਾਂ ਦੀ ਮਦਦ ਕਰਨ ਲਈ ਕਮੇਟੀਆਂ ਬਣਾ ਕੇ ਰਾਹਤ ਸਮੱਗਰੀ ਪਹੁੰਚਾਈ ਜਾਵੇਗੀ। ਅੱਜ ਫਿਰੋਜ਼ਪੁਰ ਅਤੇ ਫਾਜ਼ਿਲਕਾ ਜ਼ਿਲ੍ਹਿਆਂ ਦੇ ਹੜ੍ਹ ਤੋਂ ਪ੍ਰਭਾਵਿਤ ਲੋਕਾਂ ਦੀ ਮਦਦ ਕਰਨ ਲਈ ਮੌਕੇ ਉਤੇ ਆਪਣੇ ਵਲੋਂ ਨਿੱਜੀ ਤੌਰ ਉਤੇ ਕਾਂਗਰਸੀ ਆਗੂਆਂ ਵਲੋਂ 40 ਲੱਖ ਰੁਪਏ ਇਕੱਠਾ ਕੀਤਾ ਗਿਆ, ਜਿਸ ਨਾਲ ਦੋਵੇਂ ਜ਼ਿਲ੍ਹਿਆਂ ਵਿਚ ਜ਼ਰੂਰਤ ਵਾਲਾ ਸਾਮਾਨ ਪਹੁੰਚਾਇਆ ਜਾਵੇਗਾ।