ਹਰੀਕੇ ਹੈੱਡ ਵਰਕਸ ਵਿਚ ਪਾਣੀ ਦਾ ਪੱਧਰ ਵੱਧ ਕੇ ਹੋਇਆ 3 ਲੱਖ 35 ਹਜ਼ਾਰ ਕਿਊਸਿਕ

ਹਰੀਕੇ ਪੱਤਣ, ਮੱਖੂ (ਤਰਨਤਾਰਨ/ਫ਼ਿਰੋਜ਼ਪੁਰ), 3 ਸਤੰਬਰ (ਸੰਜੀਵ ਕੁੰਦਰਾ, ਕੁਲਵਿੰਦਰ ਸਿੰਘ ਸੰਧੂ)- ਬਿਆਸ ਸਤਲੁਜ ਦਰਿਆਵਾਂ ਦੇ ਸੰਗਮ ਹਰੀਕੇ ਹੈੱਡ ਵਿਚ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। ਬੀਤੀ ਰਾਤ 10 ਵਜੇ ਡਾਊਨ ਸਟਰੀਮ ਨੂੰ ਜਿਵੇਂ ਹੀ 3 ਲੱਖ ਕਿਊਸਿਕ ਪਾਣੀ ਛੱਡਿਆ ਤਾਂ ਵਿਭਾਗ ਵਲੋਂ ਹਾਈ ਫਲੱਡ ਘੋਸ਼ਿਤ ਕਰ ਦਿੱਤਾ ਗਿਆ। ਇਹ ਪਾਣੀ ਦਾ ਪੱਧਰ ਦਾ ਸਾਰੀ ਰਾਤ ਜਾਰੀ ਰਿਹਾ। ਅੱਜ ਸਵੇਰੇ 7 ਵਜੇ ਹਰੀਕੇ ਹੈੱਡ ਵਰਕਸ ਦੇ ਅੱਪ ਸਟਰੀਮ ਵਿਚ ਪਾਣੀ ਦੀ ਆਮਦ 3 ਲੱਖ 35 ਹਜ਼ਾਰ ਕਿਊਸਿਕ ਸੀ, ਜਿਸ ਵਿਚੋਂ ਡਾਊਨ ਸਟਰੀਮ ਨੂੰ 3 ਲੱਖ 18 ਹਜ਼ਾਰ ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ।