ਪੰਜਾਬ ਨੇ ਹਮੇਸ਼ਾ ਦਰਿਆਦਿਲੀ ਦੀ ਮਿਸਾਲ ਕੀਤੀ ਪੇਸ਼- ਮਨੀਸ਼ ਸਿਸੋਦੀਆ

ਹਰੀਕੇ ਪੱਤਣ, (ਤਰਨਤਾਰਨ), 3 ਸਤੰਬਰ (ਸੰਜੀਵ ਕੁੰਦਰਾ)- ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ ਦੌਰਾਨ ਹਰੀਕੇ ਪੱਤਣ ਨਜ਼ਦੀਕ ਪਿੰਡ ਮਰੜ ਅਤੇ ਪਿੰਡ ਕਿੜੀਆਂ ਅਤੇ ਹਰੀਕੇ ਹਥਾੜ ਖੇਤਰ ਵਿਚ ਧੁੱਸੀ ਬੰਨ੍ਹ ’ਤੇ ਪੁੱਜੇ। ਇਸ ਮੌਕੇ ਉਨ੍ਹਾਂ ਦੇ ਨਾਲ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਹਰਭਜਨ ਸਿੰਘ ਈ. ਟੀ. ਓ. ਵੀ ਸਨ। ਉਨ੍ਹਾਂ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਚੱਲ ਰਹੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ।
ਇਸ ਮੌਕੇ ਮਨੀਸ਼ ਸਿਸੋਦੀਆ ਨੇ ਕਿਹਾ ਕਿ ਪੰਜਾਬ ਨੇ ਦੇਸ਼ ਲਈ ਹਮੇਸ਼ਾ ਬਹਾਦਰੀ ਅਤੇ ਦਰਿਆਦਿਲੀ ਦੀ ਮਿਸਾਲ ਪੇਸ਼ ਕੀਤੀ ਹੈ ਅਤੇ ਅੱਜ ਪੰਜਾਬ ਨੂੰ ਕੁਦਰਤੀ ਮਾਰ ਦੀ ਔਖੀ ਘੜੀ ਵਿਚ ਮਦਦ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕੇਂਦਰ ਨੂੰ ਪੰਜਾਬ ਸਰਕਾਰ ਨਾਲ ਕਦਮ ਨਾਲ ਕਦਮ ਮਿਲਾ ਕੇ ਕਿਸਾਨਾਂ ਅਤੇ ਹੋਰ ਲੋਕਾਂ ਦੇ ਹੋਏ ਨੁਕਸਾਨ ਦੀ ਭਰਪਾਈ ਲਈ ਅੱਗੇ ਆਉਣਾ ਚਾਹੀਦਾ ਹੈ।