JALANDHAR WEATHER

ਅੱਜ ਪੌਂਗ ਡੈਮ ਤੋਂ ਛੱਡਿਆ ਜਾਵੇਗਾ 1 ਲੱਖ ਕਿਊਸਿਕ ਪਾਣੀ

ਨੰਗਲ, 3 ਸਤੰਬਰ- ਭਾਖੜਾ ਬਿਆਸ ਪ੍ਰਬੰਧਨ ਬੋਰਡ ਨੇ ਇਕ ਵੱਡਾ ਐਲਾਨ ਕੀਤਾ ਹੈ। ਜਾਣਕਾਰੀ ਅਨੁਸਾਰ ਪੌਂਗ ਡੈਮ ਤੋਂ ਪਾਣੀ ਦੀ ਨਿਕਾਸੀ 1 ਲੱਖ ਕਿਊਸਿਕ ਤੱਕ ਵਧਾ ਦਿੱਤੀ ਜਾਵੇਗੀ। ਜਾਣਕਾਰੀ ਅਨੁਸਾਰ ਅੱਜ (3 ਸਤੰਬਰ) ਦੁਪਹਿਰ 3 ਵਜੇ ਤੋਂ ਪੜਾਅਵਾਰ ਪਾਣੀ ਛੱਡਿਆ ਜਾਵੇਗਾ। ਪਾਣੀ ਦੀ ਮਾਤਰਾ ਹਰ ਘੰਟੇ 5000 ਕਿਊਸਿਕ ਵਧਾ ਕੇ ਇਕ ਲੱਖ ਕਿਊਸਿਕ ਕੀਤੀ ਜਾਵੇਗੀ। ਦੱਸ ਦੇਈਏ ਕਿ ਹੁਣ ਤੱਕ ਪੌਂਗ ਡੈਮ ਤੋਂ ਲਗਭਗ 80,000 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਸੀ। ਇਹ ਫੈਸਲਾ ਵਧਦੇ ਪਾਣੀ ਦੇ ਪੱਧਰ ਅਤੇ ਤੇਜ਼ ਵਹਾਅ ਨੂੰ ਦੇਖਦੇ ਹੋਏ ਲਿਆ ਗਿਆ ਹੈ। ਇਸ ਦੇ ਨਾਲ ਹੀ ਕਾਂਗੜਾ, ਫਤਿਹਪੁਰ, ਇੰਦੋਰਾ ਅਤੇ ਡੇਹਰਾ ਸਬ-ਡਵੀਜ਼ਨ ਪ੍ਰਸ਼ਾਸਨ ਨੂੰ ਸੁਚੇਤ ਰਹਿਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ ਤੇ ਨਾਲ ਹੀ ਲੋਕਾਂ ਨੂੰ ਸਾਵਧਾਨ ਰਹਿਣ ਅਤੇ ਨੀਵੇਂ ਇਲਾਕਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ