JALANDHAR WEATHER

ਜਲੰਧਰ 'ਚ ਪਾਣੀ ਦਾ ਪੱਧਰ ਵਧਣ ਕਾਰਨ ਲੋਕਾਂ 'ਚ ਡਰ, ਡੀ.ਸੀ. ਤੇ ਐਸ.ਐਸ.ਪੀ. ਨੇ ਲਿਆ ਜਾਇਜ਼ਾ

ਜਲੰਧਰ, 3 ਸਤੰਬਰ-ਪੰਜਾਬ ਵਿਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਸਥਿਤੀ ਵਿਗੜਦੀ ਜਾ ਰਹੀ ਹੈ। ਹਾਲਾਂਕਿ, ਪਿਛਲੇ ਕੁਝ ਘੰਟਿਆਂ ਤੋਂ ਜਲੰਧਰ ਵਿਚ ਮੀਂਹ ਰੁਕਣ ਅਤੇ ਧੁੱਪ ਨਿਕਲਣ ਤੋਂ ਬਾਅਦ ਲੋਕਾਂ ਨੇ ਰਾਹਤ ਦਾ ਸਾਹ ਲਿਆ ਹੈ। ਇਸ ਦੇ ਨਾਲ ਹੀ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ, ਐਸ.ਐਸ.ਪੀ. ਹਰਵਿੰਦਰ ਸਿੰਘ ਵਿਰਕ, ਐਸ.ਪੀ. ਹੈੱਡ ਕੁਆਰਟਰ ਪਰਮਿੰਦਰ ਸਿੰਘ ਹੀਰ ਅਤੇ ਡੀ.ਐਸ.ਪੀ. ਸ਼ਾਹਕੋਟ ਓਂਕਾਰ ਸਿੰਘ ਬਰਾੜ ਨੇ ਅੱਜ ਸਤਲੁਜ ਦਰਿਆ ਦੇ ਕੰਢੇ ਸਥਿਤ ਇਲਾਕਿਆਂ ਦਾ ਦੌਰਾ ਕੀਤਾ। ਇਸ ਦੌਰੇ ਮੌਕੇ ਅਧਿਕਾਰੀਆਂ ਨੇ ਖਾਸ ਤੌਰ 'ਤੇ ਪਿੰਡ ਮੁੰਡੀ ਸ਼ਹਿਰੀ (ਥਾਣਾ ਲੋਹੀਆਂ, ਸ਼ਾਹਕੋਟ) ਦਾ ਜਾਇਜ਼ਾ ਲਿਆ। ਜਿਥੇ ਪਾਣੀ ਦੇ ਪੱਧਰ ਦੇ ਵਧਣ ਕਾਰਨ ਲੋਕਾਂ ਵਿਚ ਚਿੰਤਾ ਦਾ ਮਾਹੌਲ ਹੈ।

ਅਧਿਕਾਰੀਆਂ ਨੇ ਜ਼ਮੀਨੀ ਸਥਿਤੀ ਬਾਰੇ ਜਾਣਕਾਰੀ ਲੈਣ ਲਈ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ ਅਤੇ ਪੇਂਡੂ ਪੁਲਿਸ ਹਮੇਸ਼ਾ ਲੋਕਾਂ ਦੀ ਮਦਦ ਲਈ ਤਿਆਰ ਹੈ। ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਨੀਵੇਂ ਇਲਾਕਿਆਂ ਵਿਚ ਰਹਿਣ ਵਾਲੇ ਪਰਿਵਾਰਾਂ ਦੀ ਸੁਰੱਖਿਆ ਲਈ ਪਹਿਲਾਂ ਹੀ ਪ੍ਰਬੰਧ ਕੀਤੇ ਜਾ ਚੁੱਕੇ ਹਨ। ਐਮਰਜੈਂਸੀ ਦੀ ਸਥਿਤੀ ਵਿਚ ਤੁਰੰਤ ਕਾਰਵਾਈ ਲਈ ਰਾਹਤ ਟੀਮਾਂ ਨੂੰ ਅਲਰਟ ਕਰ ਦਿੱਤਾ ਗਿਆ ਹੈ। ਉਨ੍ਹਾਂ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਕਿਸੇ ਵੀ ਸਮੱਸਿਆ ਦੀ ਸੂਰਤ ਵਿਚ ਪ੍ਰਸ਼ਾਸਨ ਨਾਲ ਤੁਰੰਤ ਸੰਪਰਕ ਕੀਤਾ ਜਾਵੇ।

ਐਸ.ਐਸ.ਪੀ. ਹਰਵਿੰਦਰ ਸਿੰਘ ਵਿਰਕ ਨੇ ਕਿਹਾ ਕਿ ਦਿਹਾਤੀ ਪੁਲਿਸ ਪ੍ਰਭਾਵਿਤ ਪਿੰਡਾਂ ਦੀ ਲਗਾਤਾਰ ਨਿਗਰਾਨੀ ਕਰ ਰਹੀ ਹੈ। ਪੁਲਿਸ ਕਰਮਚਾਰੀ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਗਸ਼ਤ ਕਰ ਰਹੇ ਹਨ ਅਤੇ ਰਾਹਤ ਸਮੱਗਰੀ ਅਤੇ ਜਿਥੇ ਵੀ ਲੋੜ ਹੋਵੇ ਤੁਰੰਤ ਮਦਦ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਹਰ ਪਰਿਵਾਰ ਦੇ ਨਾਲ ਖੜ੍ਹੀ ਹੈ ਅਤੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਘਬਰਾਉਣ ਦੀ ਲੋੜ ਨਹੀਂ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ