JALANDHAR WEATHER

ਕੇਂਦਰੀ ਖੇਤੀਬਾੜੀ ਮੰਤਰੀ 4 ਸਤੰਬਰ ਨੂੰ ਕਪੂਰਥਲਾ-ਅੰਮ੍ਰਿਤਸਰ ਤੇ ਗੁਰਦਾਸਪੁਰ ਜ਼ਿਲ੍ਹਿਆਂ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਕਰਨਗੇ ਦੌਰਾ

ਕਪੂਰਥਲਾ, 3 ਸਤੰਬਰ (ਅਮਰਜੀਤ ਕੋਮਲ)-ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ 4 ਸਤੰਬਰ ਨੂੰ ਕਪੂਰਥਲਾ ਗੁਰਦਾਸਪੁਰ ਤੇ ਅੰਮ੍ਰਿਤਸਰ ਜ਼ਿਲ੍ਹਿਆਂ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨਗੇ। ਦੱਸਿਆ ਜਾਂਦਾ ਹੈ ਕਿ ਗੁਰਦਾਸਪੁਰ ਤੇ ਅੰਮ੍ਰਿਤਸਰ ਦੇ ਜ਼ਿਲ੍ਹਿਆਂ ਦੇ ਦੌਰੇ ਤੋਂ ਬਾਅਦ ਦੁਪਹਿਰ ਬਾਅਦ 4 ਵਜੇ ਖੇਤੀਬਾੜੀ ਮੰਤਰੀ ਕਪੂਰਥਲਾ ਜ਼ਿਲ੍ਹੇ ਦੇ ਪਿੰਡ ਬਾਘੂਵਾਲ ਵਿਚ ਪ੍ਰਭਾਵਿਤ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣਨਗੇ। ਸ਼ਿਵਰਾਜ ਸਿੰਘ ਚੌਹਾਨ ਸਭ ਤੋਂ ਪਹਿਲਾਂ ਰੂਪਨਗਰ, ਜਲੰਧਰ, ਹੁਸ਼ਿਆਰਪੁਰ ਅਤੇ ਫ਼ਿਰੋਜ਼ਪੁਰ, ਗੁਰਦਾਸਪੁਰ, ਫ਼ਿਰੋਜ਼ਪੁਰ ਵਰਗੇ ਸਭ ਤੋਂ ਵੱਧ ਪ੍ਰਭਾਵਿਤ ਜ਼ਿਲ੍ਹਿਆਂ ਦਾ ਦੌਰਾ ਕਰਨਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ